ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਮਿਲਣ ਤਿਹਾੜ ਜੇਲ੍ਹ ਪੁੱਜੇ ਹਨ। ਇਸ ਮੌਕੇ ਰਾਜ ਸਭਾ ਮੈਂਬਰ ਸੰਦੀਪ ਪਾਠਕ (Sandeep Pathak) ਵੀ ਮੌਜੂਦ ਹਨ। ਭਾਰੀ ਸੁਰੱਖਿਆ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਗੇਟ ਨੰਬਰ 1 ਤੋਂ ਤਿਹਾੜ ਜੇਲ੍ਹ ਵਿੱਚ ਦਾਖ਼ਲ ਹੋਏ।

ਤੁਹਾਨੂੰ ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਦੇ ਡਾਇਰੈਕਟਰ ਜਨਰਲ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਿਚਕਾਰ ਸੁਰੱਖਿਆ ਮੀਟਿੰਗ ਹੋਈ ਸੀ। ਸੁਰੱਖਿਆ ਮੀਟਿੰਗ ਚਾਰ ਘੰਟੇ ਤੋਂ ਵੱਧ ਚੱਲੀ। ਫ਼ੈਸਲਾ ਕੀਤਾ ਗਿਆ ਕਿ 15 ਅਪ੍ਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ।

Leave a Reply