ਪੰਜਾਬ : ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ (Punjab Health Minister Balbir Singh) ਨੇ ਅੱਜ ਰੋਪੜ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਬਲੱਡ ਬੈਂਕ ਦੇ ਐਮਰਜੈਂਸੀ ਵਾਰਡ ਅਤੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਸਿਹਤ ਵਿਭਾਗ ਵਿੱਚ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਵਿੱਚ ਲਗਾਤਾਰ ਅਜਿਹੀਆਂ ਚੈਕਿੰਗ ਮੁਹਿੰਮਾਂ ਚਲਾ ਰਹੇ ਹਨ, ਤਾਂ ਜੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਦਾ 2 ਮਹੀਨਿਆਂ ਅੰਦਰ ਰੋਪੜ ਦੇ ਸਰਕਾਰੀ ਹਸਪਤਾਲ ਇਹ ਦੂਜਾ ਅਚਨਚੇਤ ਦੌਰਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਵੀ ਕਮੀਆਂ ਨਜ਼ਰ ਆਈਆਂ ਸਨ। ਇਨ੍ਹਾਂ ਨੂੰ ਠੀਕ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਸਿਹਤ ਸਹੂਲਤਾਂ ਵਿੱਚ ਹੋਰ ਸੁਧਾਰ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲ ਦੇ ਬਲੱਡ ਬੈਂਕ ਲਈ ਮਸ਼ੀਨ ਖਰੀਦੀ ਗਈ ਹੈ, ਜਿਸ ਦੀ ਕੀਮਤ 25 ਲੱਖ ਰੁਪਏ ਹੈ। ਜਦੋਂ ਬਰਸਾਤ ਦਾ ਮੌਸਮ ਹੁੰਦਾ ਹੈ ਤਾਂ ਡੇਂਗੂ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵੱਧ ਜਾਂਦੀ ਹੈ ਅਤੇ ਖੂਨ ਵਿੱਚ ਪਾਏ ਜਾਣ ਵਾਲੇ ਤੱਤਾਂ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ, ਜਿਨ੍ਹਾਂ ਨੂੰ ਇੱਕ ਵਿਸ਼ੇਸ਼ ਮਸ਼ੀਨ ਰਾਹੀਂ ਹੀ ਵੱਖ ਕੀਤਾ ਜਾ ਸਕਦਾ ਹੈ।

Leave a Reply