November 5, 2024

ਪੰਜਾਬ ਨੇ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇਕ ਜ਼ਰੂਰੀ ਹਦਾਇਤ ਕੀਤੀ ਜਾਰੀ

ਨਿੱਜੀ ਸਕੂਲਾਂ ਵਲੋਂ ਕਿਤਾਬਾਂ ਅਤੇ ਫੰਡਾਂ ...

ਲੁਧਿਆਣਾ : ਸਟੇਟ ਕੌਂਸਲ ਫਾਰ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (SCERT) ਪੰਜਾਬ ਨੇ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ) ਨੂੰ ਇਕ ਜ਼ਰੂਰੀ ਹਦਾਇਤ ਜਾਰੀ ਕੀਤੀ ਹੈ। ਇਸ ਪੱਤਰ ਵਿੱਚ ਬਲਾਕ ਰਿਸੋਰਸ ਕੋਆਰਡੀਨੇਟਰ (ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ) ਦੇ ਡਿਊਟੀ ’ਤੇ ਗੈਰਹਾਜ਼ਰ ਰਹਿਣ ਦੀ ਸੂਰਤ ਵਿੱਚ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।

ਵਿਭਾਗ ਨੇ ਹਾਲ ਹੀ ਵਿੱਚ 652 ਬਲਾਕ ਰਿਸੋਰਸ ਕੋਆਰਡੀਨੇਟਰ ਨਿਯੁਕਤ ਕੀਤੇ ਹਨ, ਜਿਨ੍ਹਾਂ ਦਾ ਕੰਮ ਰਾਜ ਦੇ ਸਕੂਲਾਂ ਵਿੱਚ ਅਧਿਆਪਨ ਅਤੇ ਸਿਖਲਾਈ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਹੈ। ਹਾਲਾਂਕਿ ਪਤਾ ਲੱਗਾ ਹੈ ਕਿ ਕਈ ਕੋਆਰਡੀਨੇਟਰ ਅਜੇ ਤੱਕ ਆਪਣੀ ਡਿਊਟੀ ਲਈ ਹਾਜ਼ਰ ਨਹੀਂ ਹੋਏ, ਜਿਸ ਕਾਰਨ ਸਿੱਖਿਆ ਦੇ ਖੇਤਰ ਵਿਚ ਜ਼ਰੂਰੀ ਪ੍ਰੋਗਰਾਮਾਂ ਦੇ ਸੰਚਾਲਨ ਵਿਚ ਰੁਕਾਵਟ ਆ ਰਹੀ ਹੈ।

ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਐਸ.ਸੀ.ਈ.ਆਰ.ਟੀ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਉਨ੍ਹਾਂ ਕੋਆਰਡੀਨੇਟਰਾਂ ਦੀ ਮੁਕੰਮਲ ਜਾਣਕਾਰੀ ਅਤੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ ਜਿਨ੍ਹਾਂ ਨੇ ਅਜੇ ਤੱਕ ਆਪਣੀ ਡਿਊਟੀ ਲਈ ਰਿਪੋਰਟ ਨਹੀਂ ਕੀਤੀ ਹੈ। ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਖੇਤਰ ਦੇ ਸਾਰੇ ਸਬੰਧਤ ਬਲਾਕ ਰਿਸੋਰਸ ਕੋਆਰਡੀਨੇਟਰਾਂ ਦੀ ਡਿਊਟੀ ਜੁਆਇਨਿੰਗ ਸਥਿਤੀ ਦੀ ਜਾਂਚ ਕਰਨ ਅਤੇ ਉਨ੍ਹਾਂ ਦੀ ਗੈਰਹਾਜ਼ਰੀ ਦੇ ਕਾਰਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣ।

ਇਸ ਰਿਪੋਰਟ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਆਪਣੀਆਂ ਨਿੱਜੀ ਟਿੱਪਣੀਆਂ ਦੇ ਨਾਲ-ਨਾਲ ਸਬੰਧਤ ਦਸਤਾਵੇਜ਼ ਵੀ ਨੱਥੀ ਕਰਨ ਲਈ ਕਿਹਾ ਗਿਆ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸ਼ੁੱਕਰਵਾਰ ਤੱਕ SCERT ਵੱਲੋਂ ਜਾਰੀ ਈਮੇਲ ਆਈ.ਡੀ ‘ਤੇ ਸਾਰੀ ਜਾਣਕਾਰੀ ਭੇਜਣੀ ਪਵੇਗੀ।

By admin

Related Post

Leave a Reply