November 5, 2024

ਪੰਜਾਬ ਭਰ ਦੇ ਬੱਸ ਅੱਡੇ ਅੱਜ ਰਹਿਣਗੇ ਬੰਦ

ਪੰਜਾਬ ਵਾਸੀ ਅੱਜ ਸਫ਼ਰ ''ਤੇ ਨਿਕਲਣ ਤੋਂ ...

ਜਲੰਧਰ : ਪੰਜਾਬ ਭਰ ਦੇ ਬੱਸ ਅੱਡੇ ਅੱਜ ਬੰਦ ਰਹਿਣਗੇ। ਦਰਅਸਲ ਪਨਬੱਸ-ਪੀ.ਆਰ.ਟੀ.ਸੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਲੰਮੇ ਸਮੇਂ ਤੋਂ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ। ਯੂਨੀਅਨ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਜਨਤਕ ਹੋ ਰਹੀਆਂ ਹਨ, ਜਿਸ ਕਾਰਨ ਉਹ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਇਸੇ ਲੜੀ ਤਹਿਤ 23 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਪੰਜਾਬ ਦੇ ਸਾਰੇ ਬੱਸ ਅੱਡੇ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ, ਮੀਟ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਦੱਸਿਆ ਕਿ ਅੱਜ ਚੰਡੀਗੜ੍ਹ ਵਿਖੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਹੋਣੀ ਸੀ, ਜਿਸ ਨੂੰ ਲੈ ਕੇ ਉਹ ਕਾਫੀ ਉਤਸ਼ਾਹਿਤ ਸਨ, ਪਰ ਟਰਾਂਸਪੋਰਟ ਮੰਤਰੀ ਮੀਟਿੰਗ ਵਿੱਚ ਨਹੀਂ ਪੁੱਜੇ, ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਯੂਨੀਅਨ ਨੂੰ ਹਨੇਰੇ ਵਿੱਚ ਰੱਖਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ, ਲਟਕਦੀਆਂ ਮੰਗਾਂ ਦੀ ਪੂਰਤੀ ਲਈ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ, ਜਿਸ ਕਾਰਨ ਯੂਨੀਅਨ ਵਿੱਚ ਰੋਸ ਵਧਦਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਈ ਵਾਰ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਫੰਡ ਨਹੀਂ ਮਿਲਦੇ, ਜਿਸ ਕਾਰਨ ਉਨ੍ਹਾਂ ਨੂੰ ਕਈ-ਕਈ ਦਿਨ ਤਨਖਾਹਾਂ ਦਾ ਇੰਤਜ਼ਾਰ ਕਰਨਾ ਪੈਂਦਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਭਾਵ ਨਾਲ ਹੱਲ ਕਰਨ ਲਈ ਕਦਮ ਨਾ ਚੁੱਕੇ ਗਏ ਤਾਂ ਅਗਲੀਆਂ ਜ਼ਿਮਨੀ ਚੋਣਾਂ ‘ਚ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸਬੰਧਿਤ ਵਿਧਾਨ ਸਭਾ ਹਲਕਿਆਂ ‘ਚ ਰੋਸ ਰੈਲੀਆਂ ਕੀਤੀਆਂ ਜਾਣਗੀਆਂ। ਸਢਿਲੋਂ ਨੇ ਦੱਸਿਆ ਕਿ 23 ਅਕਤੂਬਰ ਨੂੰ ਪੰਜਾਬ ਦੇ ਸਾਰੇ 27 ਡਿਪੂਆਂ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਬੱਸ ਸਟੈਂਡ ਬੰਦ ਕਰਕੇ ਸਰਕਾਰ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਯੂਨੀਅਨ ਆਗੂਆਂ ਨੇ ਕਿਹਾ ਕਿ ਪਨਬੱਸ-ਪੀ.ਆਰ.ਟੀ.ਸੀ ਇਸ ਵਿੱਚ ਮੁਲਾਜ਼ਮਾਂ ਦੀਆਂ ਸੇਵਾਵਾਂ ਆਊਟਸੋਰਸ ਰਾਹੀਂ ਲਈਆਂ ਜਾ ਰਹੀਆਂ ਹਨ ਅਤੇ ਇਸ ਲਈ ਹਰ ਸਾਲ 25 ਕਰੋੜ ਰੁਪਏ ਤੋਂ ਵੱਧ ਦੀ ਰਕਮ ਜੀ.ਐਸ.ਟੀ. ਵਜੋਂ ਖਰਚ ਕੀਤਾ ਜਾਂਦਾ ਹੈ। ਸਰਕਾਰੀ ਮੁਲਾਜ਼ਮਾਂ ਦੀ ਸਿੱਧੀ ਭਰਤੀ ਕਰਕੇ ਜੀ.ਐਸ.ਟੀ. ਰਕਮ ਬਚਾਓ ਅਤੇ ਕਰਮਚਾਰੀਆਂ ਦੀ ਭਲਾਈ ‘ਤੇ ਖਰਚ ਕਰੋ।

By admin

Related Post

Leave a Reply