ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਅੱਜ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਦਫ਼ਤਰ ਫੋਕਲ ਪੁਆਇੰਟ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਲਾਈਨਮੈਨ ਨੂੰ ਬਲਕਾਰ ਸਿੰਘ ਵਾਸੀ ਫੈਜ਼ਪੁਰਾ, ਤਹਿਸੀਲ ਬਟਾਲਾ ਦੀ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਲਾਈਨਮੈਨ ਨੇ ਉਸ ਦੇ ਨਵੇਂ ਘਰੇਲੂ ਬਿਜਲੀ ਕੁਨੈਕਸ਼ਨ ਸਬੰਧੀ ਬਣਦੀ ਰਿਪੋਰਟ ਭੇਜਣ ਦੇ ਬਦਲੇ 5000 ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਓਰੋ ਵੱਲੋਂ ਜਾਲ ਵਿਛਾਇਆ ਗਿਆ ਅਤੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੀ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Leave a Reply