ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ਵਿੱਚ ਕਈ ਤਰ੍ਹਾਂ ਦੇ ਮੁੱਦੇ ਉਠਾਏ ਜਾ ਰਹੇ ਹਨ। ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਸਿਹਤ ਮੰਤਰੀ ਨੂੰ ਕਮਿਊਨਿਟੀ ਹੈਲਥ ਸੈਂਟਰਾਂ ਦਾ ਜਾਇਜ਼ਾ ਲੈਣ ਦੀ ਅਪੀਲ ਕੀਤੀ ਹੈ।
ਜਦੋਂ ਕਿ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਅੱਜ ਵਿਧਾਨ ਸਭਾ ‘ਚ ਪੇਸ਼ ਹੋ ਸਕਦੇ ਹਨ। ਉਨ੍ਹਾਂ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤਲਬ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੋਟਕਪੂਰਾ ਦੇ ਏ.ਐਸ.ਆਈ. ਬੋਹੜ ਸਿੰਘ ‘ਤੇ ਇਕ ਗੈਂਗਸਟਰ ਤੋਂ 1 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼ ਹੈ। ਇਹ ਮਾਮਲਾ ਸਦਨ ਵਿੱਚ ਉਠਾਇਆ ਗਿਆ।
ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਏ.ਐਸ.ਆਈ. ਬੋਹੜ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡੀ.ਜੀ.ਪੀ ਨੂੰ ਪੱਤਰ ਲਿਖਿਆ ਹੈ। ਗੌਰਵ ਯਾਦਵ ਨੂੰ ਤਲਬ ਕੀਤਾ ਗਿਆ ਹੈ। ਇਸ ਕਾਰਨ ਦੱਸਿਆ ਜਾ ਰਿਹਾ ਹੈ ਕਿ ਗੌਰਵ ਯਾਦਵ ਅੱਜ ਵਿਧਾਨ ਸਭਾ ‘ਚ ਪੇਸ਼ ਹੋ ਸਕਦੇ ਹਨ।