ਜਲੰਧਰ: ਲੋਕ ਸਭਾ ਚੋਣਾਂ (The Lok Sabha Elections) ਦੌਰਾਨ ਆਈ.ਏ.ਐਸ. ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ ‘ਚ ਸ਼ਾਮਲ ਹੋਣ ਅਤੇ ਪਾਰਟੀ ਦੁਆਰਾ ਬਠਿੰਡਾ ਤੋਂ ਉਮੀਦਵਾਰ ਐਲਾਨੇ ਜਾਣ ਵਾਲੀ ਪਰਮਪਾਲ ਕੌਰ ਸਿੱਧੂ (Parampal Kaur Sidhu) ਨੂੰ ਲੈ ਕੇ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ (The Punjab Government) ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਵਰਨਣਯੋਗ ਹੈ ਕਿ ਉਹ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ ਅਤੇ ਹਾਲ ਹੀ ਵਿੱਚ ਉਨ੍ਹਾਂ ਨੇ ਆਈ.ਏ.ਐਸ. ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਸੀ। ਪਾਰਟੀ ਨੇ ਬਠਿੰਡਾ ਸੀਟ ਤੋਂ ਵੀ ਟਿਕਟ ਦਿੱਤੀ ਹੈ। ਕੇਂਦਰ ਸਰਕਾਰ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਸੀ ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਡਿਊਟੀ ’ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਠੁਕਰਾਏ ਜਾਣ ਦਾ ਕਾਰਨ ਅਸਤੀਫ਼ਾ ਦੇਣ ਦਾ ਤਰੀਕਾ ਗਲਤ ਦੱਸਿਆ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਕੇਂਦਰ ਸਰਕਾਰ ਨੇ ਆਈ.ਏ.ਐਸ. ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਸੀ ਅਤੇ ਇਸ ਸਬੰਧੀ ਕੇਂਦਰ ਸਰਕਾਰ ਦੀ ਤਰਫੋਂ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਗਿਆ। ਪੱਤਰ ਵਿੱਚ ਦੱਸਿਆ ਗਿਆ ਕਿ ਪਰਮਪਾਲ ਕੌਰ ਦਾ ਅਸਤੀਫ਼ਾ ਆਲ ਇੰਡੀਆ ਸਰਵਿਸ ਰੂਲ ਦੀ ਸਰਵਿਸ 3 ਤਹਿਤ ਪ੍ਰਵਾਨ ਕਰ ਲਿਆ ਗਿਆ ਹੈ। ਇਹ ਨਿਯਮ ਕੇਂਦਰ ਸਰਕਾਰ ਨੂੰ ਉਨ੍ਹਾਂ ਆਈ.ਏ.ਐਸ. ਅਫ਼ਸਰਾਂ ਦੇ ਅਸਤੀਫ਼ੇ ਮੰਜੂਰ ਕਰਨ ਦੀ ਸ਼ਕਤੀਆਂ ਦਿੰਦਾ ਹੈ, ਜਿਨ੍ਹਾਂ ਦੇ ਅਸਤੀਫ਼ੇ ਰਾਜ ਸਰਕਾਰਾਂ ਦੁਆਰਾ ਸਵੀਕਾਰ ਨਹੀਂ ਕੀਤੇ ਜਾਂਦੇ ਹਨ।

Leave a Reply