November 5, 2024

ਪੰਜਾਬ ਸਰਕਾਰ ਨੇ ਅੱਜ ਆਂਗਣਵਾੜੀ ਸੈਂਟਰਾਂ ਵਿੱਚ ਵੀ ਛੁੱਟੀਆਂ ਦਾ ਕੀਤਾ ਐਲਾਨ

ਲੁਧਿਆਣਾ :  ਰਿਕਾਰਡ ਤੋੜ ਗਰਮੀ ਕਾਰਨ ਮੌਸਮ ਵਿਭਾਗ (Meteorological Department) ਵੱਲੋਂ 25 ਮਈ ਤੱਕ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਅੱਜ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ।

ਅੱਜ ਆਂਗਣਵਾੜੀ ਸੈਂਟਰਾਂ ਵਿੱਚ ਵੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਆਂਗਣਵਾੜੀ ਸੈਂਟਰਾਂ ‘ਚ ਪੜ੍ਹਦੇ ਬੱਚਿਆਂ ਦੀ ਉਮਰ 3 ਤੋਂ 6 ਸਾਲ ਤੱਕ ਹੈ, ਜਿਸ ਕਾਰਨ ਇਨ੍ਹਾਂ ਬੱਚਿਆਂ ਦੀ ਦੇਖਭਾਲ ਕਰਨੀ ਜ਼ਰੂਰੀ ਹੈ। ਇਸ ਕਾਰਨ ਵਿਭਾਗ ਵੱਲੋਂ ਜਾਰੀ ਅਲਰਟ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਐਲਾਨ ਦੇ ਮੱਦੇਨਜ਼ਰ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਲਈ 21 ਮਈ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਇਨ੍ਹਾਂ ਛੁੱਟੀਆਂ ਦੇ ਮੱਦੇਨਜ਼ਰ ਆਂਗਣਵਾੜੀ ਹੈਲਪਰਾਂ/ਵਰਕਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਸਮੇਂ ਦੌਰਾਨ ਘਰ ਦਾ ਦੌਰਾ ਜ਼ਰੂਰੀ ਹੈ ਅਤੇ ਬੱਚਿਆਂ ਨੂੰ ਘਰ ਘਰ ਰਾਸ਼ਨ ਵੀ ਦਿੱਤਾ ਜਾਵੇ। ਵਿਭਾਗ ਵੱਲੋਂ ਮੰਗੀਆਂ ਗਈਆਂ ਰਿਪੋਰਟਾਂ ਵੀ ਸਮੇਂ ਸਿਰ ਭੇਜੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਨਿਊਟ੍ਰੀਸ਼ਨ ਟ੍ਰੈਕਰ ‘ਤੇ ਰੋਜ਼ਾਨਾ ਅਪਡੇਟ ਕੀਤੀ ਜਾਣੀ ਚਾਹੀਦੀ ਹੈ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਅੱਜ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।

By admin

Related Post

Leave a Reply