November 5, 2024

ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਬਦਲਿਆ ਸਮਾਂ

ਲੁਧਿਆਣਾ: ਪੰਜਾਬ ‘ਚ ਪੈ ਰਹੀ ਕਹਿਰ ਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ (The Punjab Government) ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ (The School Timings) ਬਦਲ ਦਿੱਤਾ ਹੈ। ਇਸ ਕਾਰਨ ਸਕੂਲਾਂ ਦਾ ਸਮਾਂ ਬਦਲ ਕੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਕਰ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਐਸ.ਐਸ.ਈ ਨੇ ਸਾਰੇ ਸਰਕਾਰੀ ਸਕੂਲਾਂ ਨੂੰ 2 ਸ਼ਿਫਟਾਂ ਵਿੱਚ ਸੰਗਠਿਤ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜਿਸ ਤਹਿਤ ਪਹਿਲੀ ਸ਼ਿਫਟ ਸਵੇਰੇ 7 ਵਜੇ ਤੋਂ 10 ਵਜੇ ਤੱਕ ਅਤੇ ਦੂਜੀ ਸ਼ਿਫਟ ਸਵੇਰੇ 10.15 ਤੋਂ ਦੁਪਹਿਰ 1.15 ਵਜੇ ਤੱਕ ਹੋਵੇਗੀ।

ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 20 ਮਈ ਤੋਂ 31 ਮਈ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ।ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਸਰਕਾਰ ਨੇ ਇੱਕ ਪੱਤਰ ਜਾਰੀ ਕਰਕੇ 20.05.2024 ਤੋਂ 31.05.2024 ਤੱਕ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਸਵੇਰੇ 7.00 ਵਜੇ ਤੋਂ ਦੁਪਹਿਰ 12.00 ਵਜੇ ਤੱਕ ਬਦਲ ਦਿੱਤਾ ਹੈ, ਜਿਸ ਕਾਰਨ ਹੁਣ ਸਕੂਲ ਸਵੇਰੇ 8 ਵਜੇ ਦੀ ਬਜਾਏ 7 ਵਜੇ ਖੁੱਲਣਗੇ।

ਦੱਸ ਦੇਈਏ ਕਿ ਮਈ ਦੇ ਅੱਧ ਵਿੱਚ ਹੀ ਕੜਕਦੀ ਧੁੱਪ ਕਾਰਨ ਸਕੂਲੀ ਬੱਚੇ ਪ੍ਰੇਸ਼ਾਨ ਹੋ ਰਹੇ ਸਨ। ਤਾਪਮਾਨ ਵਧਣ ਕਾਰਨ ਸਕੂਲੀ ਬੱਚੇ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਪਾਰਾ 44 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ। ਜ਼ਿਆਦਾਤਰ ਲੋਕ ਦੁਪਹਿਰ ਵੇਲੇ ਬਾਹਰ ਜਾਣ ਤੋਂ ਵੀ ਕੰਨੀ ਕਤਰਾਉਣ ਲੱਗੇ ਹਨ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਕਾਰਨ ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ 20 ਮਈ ਤੋਂ ਬਦਲ ਕੇ 31 ਮਈ ਕਰ ਦਿੱਤਾ ਹੈ।

By admin

Related Post

Leave a Reply