ਨਥਾਣਾ : ਬਲਾਕ ਨਥਾਣਾ ਦੇ ਪਿੰਡ ਪੂਹਲੀ ਦੇ ਇੱਕ ਗਾਇਕ ਨੇ ਸਲਫਾਸ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਪਿੰਡ ਪੂਹਲੀ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਸਲਫਾਸ ਨਿਗਲਣ ਦੀ ਜਾਣਕਾਰੀ ਦਿੱਤੀ।

ਭਰੇ ਮਨ ਨਾਲ ਉਕਤ ਨੌਜਵਾਨ ਨੇ ਆਪਣੇ ਪਿਤਾ ਅਤੇ ਬੱਚਿਆਂ ਤੋਂ ਮੁਆਫੀ ਮੰਗੀ।  ਉਨ੍ਹਾਂ ਨੇ ਖ਼ੁਦਕੁਸ਼ੀ ਦਾ ਕਾਰਨ ਉਸ ਨਾਲ ਹੋਏ ਧੋਖੇ ਅਤੇ ਵਿਸ਼ਵਾਸਘਾਤ ਨੂੰ ਦੱਸਿਆ ਹੈ। ਖੁਦਕੁਸ਼ੀ ਕਰਨ ਵਾਲੇ ਨੌਜਵਾਨ ਨੇ ਦੱਸਿਆ ਕਿ ਕੁਝ ਲੋਕ ਉਸ ਨੂੰ ਆਰਥਿਕ ਤੌਰ ‘ਤੇ ਬਰਬਾਦ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਨਾਲ ਹੋਏ ਅੱਤਿਆਚਾਰ ਬਾਰੇ ਉੱਚ ਅਧਿਕਾਰੀਆਂ ਨੂੰ ਲਿਖਿਆ ਪਰ ਕੋਈ ਸੁਣਵਾਈ ਨਹੀਂ ਹੋਈ। ਦੱਸ ਦੇਈਏ ਕਿ ਜਸਵਿੰਦਰ ਪੂਹਲੀ ਕਲਾ ਨਾਲ ਜੁੜੇ ਹੋਏ ਸਨ। ਕਈ ਗੀਤ ਵੀ ਉਨ੍ਹਾਂ ਨੇ ਆਪਣੀ ਆਵਾਜ਼ ਵਿੱਚ ਰਿਕਾਰਡ ਕੀਤੇ ਹਨ।

Leave a Reply