ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਬੀ.ਐੱਸ.ਐੱਫ ਨੇ ਅੱਜ ਹੈਰੋਇਨ ਸਮੇਤ ਡਰੋਨ ਕੀਤਾ ਬਰਾਮਦ
By admin / April 29, 2024 / No Comments / Punjabi News
ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਭਾਰਤ-ਪਾਕਿ (Firozpur Indo-Pak Border) ਸਰਹੱਦ ‘ਤੇ ਬੀ.ਐੱਸ.ਐੱਫ ਨੇ ਅੱਜ ਸਵੇਰੇ ਤਲਾਸ਼ੀ ਮੁਹਿੰਮ ਦੌਰਾਨ ਖੇਤਾਂ ‘ਚੋਂ ਚੀਨ ਦਾ ਬਣਿਆ ਡਰੋਨ ਅਤੇ ਉਸ ਨਾਲ ਬੰਨ੍ਹਿਆ ਹੋਇਆ ਇਕ ਹੈਰੋਇਨ ਦਾਪੈਕਟ ਬਰਾਮਦ ਕੀਤਾ ਹੈ, ਹੈਰੋਇਨ ਦਾ ਵਜ਼ਨ ਕਰੀਬ 510 ਗ੍ਰਾਮ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਐਸ.ਐਫ ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਜਦੋਂ ਬੀ.ਐਸ.ਐਫ ਦੇ ਜਵਾਨ ਪਿੰਡ ਗੰਦੂ ਕਿਲਚਾ ਦੇ ਇਲਾਕੇ ਵਿੱਚ ਰੁਟੀਨ ਸਰਚ ਅਭਿਆਨ ਚਲਾ ਰਹੇ ਸਨ ਤਾਂ ਉਨ੍ਹਾਂ ਨੇ ਖੇਤਾਂ ਵਿੱਚ ਇੱਕ ਡਰੋਨ ਟੇਪ ਵਿੱਚ ਲਪੇਟਿਆ ਹੋਇਆ ਪਿਆ ਦੇਖਿਆ ਸੀ ਅਤੇ ਜਦੋਂ ਡਰੋਨ ਨੂੰ ਕਬਜ਼ੇ ‘ਚ ਲੈ ਕੇ ਪੈਕੇਟ ਨੂੰ ਖੋਲ੍ਹਿਆ ਗਿਆ ਤਾਂ ਉਸ ‘ਚੋਂ 510 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਹ ਡਰੋਨ ਚੀਨ ਦਾ ਬਣਿਆ ਡੀਜੇਆਈ 3 ਕਲਾਸਿਕ ਹੈ।
ਇਹ ਹੈਰੋਇਨ ਕਿਸ ਭਾਰਤੀ ਸਮੱਗਲਰਾਂ ਨੇ ਪਾਕਿਸਤਾਨੀ ਸਮੱਗਲਰਾਂ ਤੋਂ ਮੰਗਵਾਈ ਸੀ ਅਤੇ ਅੱਗੇ ਕਿੱਥੇ ਸਪਲਾਈ ਕੀਤੀ ਜਾਣੀ ਸੀ? ਬੀ.ਐਸ.ਐਫ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ‘ਚ ਕੀਮਤ 2.5 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ।