ਅੰਮ੍ਰਿਤਸਰ :- ਬੀਤੇ ਕੱਲ੍ਹ ਅੰਮ੍ਰਿਤਸਰ ਦੇ ਰਣਜੀਤ ਅਵੇਨਿਊ ਇਲਾਕੇ ਅੰਦਰ ਦਿਨ ਦਿਹਾੜੇ ਗੋਲੀਆਂ ਚੱਲਣ ਦੀ ਵਾਰਦਾਤ ਸਾਹਮਣੇ ਆਈ ਸੀ ਜਿਸ ਦੌਰਾਨ ਸ਼ਰੇਆਮ ਦੋ ਪਾਰਟੀਆਂ ਨੇ ਇਕ ਦੁਸਰੇ ’ਤੇ ਜਾਨੋ ਮਾਰ ਦੇਣ ਦੀ ਨੀਅਤ ਨਾਲ ਫਾਇਰਿੰਗ ਕੀਤੀ। ਇਹਨਾ ਦੋਹਾਂ ਧਿਰਾਂ ਵੱਲੋਂ ਪਬਲਿਕ ਪਲੇਸ ’ਤੇ ਸ਼ਰੇਆਮ ਗੁੰਡਾਗਰਦੀ ਕਰਕੇ ਆਸ ਪਾਸ ਦੇ ਵਸਨੀਕਾਂ ਅਤੇ ਰਾਹਗੀਰਾਂ ਦੀ ਜਾਨ ਨੂੰ ਵੀ ਖਤਰੇ ਵਿੱਚ ਪਾਇਆ ਗਿਆ ਸੀ। ਜਿਸ ’ਤੇ ਪੁਲਿਸ ਵੱਲੋਂ ਮੁਕੱਦਮਾ ਦਰਜ ਕਰਕੇ ਕੁੱਝ ਹੀ ਘੰਟਿਆਂ ਅੰਦਰ ਕੁੱਲ 11 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਪਿਸਟਲ ਸਮੇਤ 22 ਰੋਦ ਬਰਾਮਦ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਇਹਨਾਂ ਵਿੱਚ ਆਪਸੀ ਤਕਰਾਰ ਹੋਈ ਸੀ। ਜਿਸਦੇ ਚਲਦੇ ਇਹਨਾਂ ਦੇ ਵੱਲੋਂ ਇੱਕ ਦੂਜੇ ’ਤੇ ਗੋਲੀਆਂ ਚਲਾਈਆਂ ਗਈਆਂ ਸਨ। ਜਿਸ ਸਬੰਧੀ ਤੁਰੰਤ ਕਾਰਵਾਈ ਕਰਦੇ ਹੋਏ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਹਨਾਂ ਕੋਲੋ 1 ਪਿਸਤੌਲ ਵੀ ਬਰਾਮਦ ਕੀਤਾ ਹੈ।