ਫਾਜ਼ਿਲਕਾ : ਫਾਜ਼ਿਲਕਾ ਦੇ ਪਿੰਡ ਲੱਖੇਵਾਲੀ ਢਾਬ ਵਿਖੇ ਇਕ ਕਿਸਾਨ ਦੀ ਖੇਤਾਂ ਵਿੱਚ ਕੰਮ ਕਰਦੇ ਸਮੇਂ ਬਿਜਲੀ ਡਿੱਗਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਮਿਲਣ ’ਤੇ ਥਾਣਾ ਖੂਈਖੇੜਾ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਉਨ੍ਹਾਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ।
ਜਾਂਚ ਅਧਿਕਾਰੀ ਏ.ਐਸ.ਆਈ ਬੀਰਬਲ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲਦੇ ਹੀ ਉਹ ਮੌਕੇ ਤੇ ਪਹੁੰਚ ਗਏ।

ਜਿੱਥੇ ਮ੍ਰਿਤਕ ਰਜਿੰਦਰ ਕੁਮਾਰ (Rajinder Kumar) ਦੇ ਪਿਤਾ ਓਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸ਼ਾਮ 6.30 ਵਜੇ ਉਨ੍ਹਾਂ ਦੇ ਖੇਤ ਵਿੱਚ ਕੰਮ ਕਰ ਰਿਹਾ ਸੀ।ਉਸ ਦੌਰਾਨ ਬਿਜਲੀ ਡਿੱਗੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ 16 ਸਾਲਾ ਬੇਟਾ ਅਤੇ ਪਤਨੀ ਸ਼ਾਰਦਾ ਦੇਵੀ ਛੱਡ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਾ ਕਰਨ ਦੀ ਗੱਲ ਕਹੀ ਸੀ। ਇਸ ਦੇ ਨਾਲ ਹੀ ਥਾਣਾ ਖੂਈਖੇਜਾ ਵੱਲੋਂ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।

Leave a Reply