November 5, 2024

ਬਠਿੰਡਾ ‘ਚ ਤਾਇਨਾਤ ਪਟਵਾਰੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਬਠਿੰਡਾ : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਮਾਲ ਵਿਭਾਗ ਦੇ ਇੱਕ ਅਧਿਕਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਪ੍ਰਾਪਤ ਸਮਾਚਾਰ ਅਨੁਸਾਰ ਜ਼ਿਲ੍ਹਾ ਬਠਿੰਡਾ (Bathinda) ਦੇ ਫੂਲ ਵਿੱਚ ਮਾਲ ਵਿਭਾਗ ਵਿੱਚ ਤਾਇਨਾਤ ਪਟਵਾਰੀ ਬਲਜੀਤ ਸਿੰਘ (Patwari Baljit Singh) ਨੂੰ 4 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੀ ਬਠਿੰਡਾ ਰੇਂਜ ਵਿੱਚ ਮਾਲ ਅਧਿਕਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਿੱਥੋ ਦੇ ਰਹਿਣ ਵਾਲੇ ਇਕਬਾਲ ਸਿੰਘ ਦੀ ਸ਼ਿਕਾਇਤ ’ਤੇ ਮਾਲ ਪਟਵਾਰੀ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ਵਿਰਾਸਤੀ ਮੌਤ ਦਰਜ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ, ਪਰ ਸੌਦਾ 6,000 ਰੁਪਏ ਵਿੱਚ ਤੈਅ ਹੋ ਗਿਆ।

ਪਟਵਾਰੀ ਪਹਿਲਾਂ ਹੀ 2000 ਰੁਪਏ ਲੈ ਚੁੱਕਾ ਹੈ ਅਤੇ ਬਾਕੀ 4000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

By admin

Related Post

Leave a Reply