November 16, 2024

ਬਰਨਾਲਾ ਵਿਧਾਨ ਸਭਾ ਉਪ ਚੋਣ, ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਕਰਨਗੇ ਰੈਲੀ

ਬਰਨਾਲਾ : ਪੰਜਾਬ ਦੀਆਂ ਚਾਰ ਵਿਧਾਨਸਭਾ ਸੀਟਾਂ ‘ਤੈ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਬਰਨਾਲਾ ਵਿਧਾਨ ਸਭਾ ਉਪ ਚੋਣ ਨੂੰ ਲੈ ਕੇ ਸਿਆਸੀ ਤਾਪਮਾਨ ਸਿਖਰਾਂ ‘ਤੇ ਹੈ। ਹੁਣ 20 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਿਰਫ਼ ਚਾਰ ਦਿਨ ਬਾਕੀ ਰਹਿ ਗਏ ਹਨ। ਜਿਸ ਕਾਰਨ ਸਾਰੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਚੋਣ ਪ੍ਰਚਾਰ ਵਿੱਚ ਲਗਾ ਦਿੱਤੀ ਹੈ।

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਬਰਨਾਲਾ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਰੈਲੀ ਕਰਨਗੇ, ਜਦਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਬਰਨਾਲਾ ਦੇ ਪਿੰਡਾਂ ਵਿੱਚ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਲਈ ਚੋਣ ਪ੍ਰਚਾਰ ਕਰਨਗੇ। ਬਰਨਾਲਾ ਸ਼ਹਿਰ ਦੇ ਫਰਵਾਹੀ ਬਾਜ਼ਾਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਰੈਲੀ ਕੀਤੀ ਜਾਵੇਗੀ। ਇਸ ਰੈਲੀ ਵਿੱਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਿਰਕਤ ਕਰਨਗੇ।

ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਬਾਅਦ ਦੁਪਹਿਰ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਰਾਜਾ ਵੜਿੰਗ ਦੇ ਵੱਖ-ਵੱਖ ਪਿੰਡਾਂ ਵਿੱਚ ਪ੍ਰੋਗਰਾਮ ਉਲੀਕੇ ਗਏ ਹਨ, ਜਿਸ ਦੌਰਾਨ ਉਹ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਨਗੇ।

By admin

Related Post

Leave a Reply