ਮੱਧ ਪ੍ਰਦੇਸ਼ : ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਵਿੱਚ ਅੱਜ (20 ਅਗਸਤ) ਤੜਕੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਉੱਤਰ ਪ੍ਰਦੇਸ਼ ਤੋਂ ਬਾਗੇਸ਼ਵਰ ਧਾਮ ਦੇ ਦਰਸ਼ਨਾਂ ਲਈ ਆਏ 7 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ 6 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ, ਜਿੰਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੌਕੇ ‘ਤੇ ਪਹੁੰਚੇ ਪੁਲਿਸ ਸੁਪਰਡੈਂਟ ਅਗਮ ਜੈਨ ਨੇ ਦੱਸਿਆ ਕਿ ਇਸ ਭਿਆਨਕ ਹਾਦਸੇ ‘ਚ ਝਾਂਸੀ-ਖਜੁਰਾਹੋ ਹਾਈਵੇਅ ‘ਤੇ ਇੱਕ ਆਟੋ ਦੀ ਟੱਕਰ ਇੱਕ ਖੜ੍ਹੇ ਟਰੱਕ ਨਾਲ ਹੋ ਗਈ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਲੋਕ ਜ਼ਖਮੀ ਹੋ ਗਏ। 3 ਲੋਕਾਂ ਨੂੰ ਇਲਾਜ ਲਈ ਗਵਾਲੀਅਰ ਰੈਫਰ ਕੀਤਾ ਜਾ ਰਿਹਾ ਹੈ।
ਬਾਗੇਸ਼ਵਰ ਧਾਮ ਜਾ ਰਹੇ ਯੂਪੀ ਦੇ ਲੋਕਾਂ ਦਾ ਆਟੋ ਟਰੱਕ ਨਾਲ ਟਕਰਾਇਆ, 7 ਦੀ ਮੌਤ
ਉਨ੍ਹਾਂ ਨੇ ਦੱਸਿਆ ਕਿ ਆਟੋ ਵਿੱਚ ਸਵਾਰ ਵਿਅਕਤੀ ਉੱਤਰ ਪ੍ਰਦੇਸ਼ ਦੇ ਫਰੂਖਾਬਾਦ ਅਤੇ ਲਖਨਊ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ, ਜੋ ਇੱਥੇ ਰੇਲ ਗੱਡੀ ਰਾਹੀਂ ਆਏ ਸਨ ਅਤੇ ਉਸ ਤੋਂ ਬਾਅਦ ਬਾਗੇਸ਼ਵਰ ਧਾਮ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਆਟੋ ਸ਼ਰਧਾਲੂਆਂ ਨੂੰ ਲੈ ਕੇ ਰੇਲਵੇ ਸਟੇਸ਼ਨ ਤੋਂ ਬਾਗੇਸ਼ਵਰ ਧਾਮ ਵੱਲ ਜਾ ਰਿਹਾ ਸੀ ਕਿ ਰਾਸ਼ਟਰੀ ਰਾਜ ਮਾਰਗ ‘ਤੇ ਸਾਈਡ ‘ਤੇ ਖੜ੍ਹੇ ਟਰੱਕ ਨਾਲ ਟਕਰਾ ਗਿਆ। ਹਾਦਸੇ ‘ਚ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਲੋਕਾਂ ਨੇ ਬਾਅਦ ‘ਚ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਚਸ਼ਮਦੀਦਾਂ ਮੁਤਾਬਕ ਆਟੋ ਵਿੱਚ ਸਮਰੱਥਾ ਤੋਂ ਵੱਧ ਲੋਕ ਸਵਾਰ ਸਨ। ਆਟੋ ਦੇ ਡਰਾਈਵਰ ਦੀ ਵੀ ਮੌਤ ਹੋ ਗਈ।