ਅੰਮ੍ਰਿਤਸਰ : ਬੀ.ਐਸ.ਐਫ. (BSF) ਅੰਮ੍ਰਿਤਸਰ ਸੈਕਟਰ ਦੀ ਟੀਮ ਬੀ.ਓ.ਪੀ. ਵੈਰੋਪਾਲ ਦੇ ਇਲਾਕੇ ‘ਚ ਗਲਤੀ ਨਾਲ ਸਰਹੱਦ ਪਾਰ ਕਰ ਗਏ ਪਾਕਿਸਤਾਨੀ ਨਾਗਰਿਕ ਨੂੰ ਫੜ ਕੇ ਜਾਂਚ ਪੂਰੀ ਕਰ ਕੇ ਉਸ ਨੂੰ ਪਾਕਿਸਤਾਨ ਰੇਂਜਰਸ (Pakistan Rangers) ਦੇ ਹਵਾਲੇ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਪਾਕਿਸਤਾਨੀ ਨਾਗਰਿਕ ਕੋਲੋਂ ਇਕ ਬਾਈਕ ਅਤੇ ਪਾਕਿਸਤਾਨੀ ਕਰੰਸੀ ਵੀ ਬਰਾਮਦ ਕੀਤੀ ਗਈ ਹੈ ਪਰ ਉਸ ਕੋਲੋਂ ਕੋਈ ਇਤਰਾਜ਼ਯੋਗ ਸਮੱਗਰੀ ਨਹੀਂ ਮਿਲੀ, ਜਿਸ ਕਾਰਨ ਬੀ.ਐੱਸ.ਐੱਫ. ਨੇ ਉਸ ਨੂੰ ਪਾਕਿਸਤਾਨ ਰੇਂਜਰਸ ਦੇ ਹਵਾਲੇ ਕਰ ਦਿੱਤਾ।

Leave a Reply