ਬ੍ਰਾਜ਼ੀਲ: ਬ੍ਰਾਜ਼ੀਲ ਵਿੱਚ ਇਸ ਸਾਲ ਹੁਣ ਤੱਕ ਡੇਂਗੂ ਦੇ ਰਿਕਾਰਡ 50 ਲੱਖ ਤੋਂ ਵੱਧ ਮਾਮਲੇ (Five Million Dengue Cases) ਸਾਹਮਣੇ ਆਏ ਹਨ ਅਤੇ ਇਸ ਬਿਮਾਰੀ ਨਾਲ ਕਰੀਬ 3,000 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਸਿਹਤ ਮੰਤਰਾਲੇ ਨੇ ਬੀਤੇ ਦਿਨ ਦਿੱਤੀ। ਸਭ ਤੋਂ ਤਾਜ਼ਾ ਅੰਕੜਿਆਂ ਅਨੁਸਾਰ, ਦੇਸ਼ ਵਿੱਚ ਡੇਂਗੂ ਦੇ 51,45,295 ਸੰਭਾਵਿਤ ਮਾਮਲੇ ਦਰਜ ਕੀਤੇ ਗਏ ਹਨ ਅਤੇ 2,899 ਮੌਤਾਂ ਦੀ ਪੁਸ਼ਟੀ ਹੋਈ ਹੈ।
ਇਸ ਸਾਲ, ਬ੍ਰਾਜ਼ੀਲ ਆਪਣੇ ਇਤਿਹਾਸ ਵਿੱਚ ਸਭ ਤੋਂ ਵੱਡੇ ਡੇਂਗੂ ਦੇ ਪ੍ਰਕੋਪ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਹ ਪ੍ਰਕੋਪ ਕੁਝ ਗੁਆਂਢੀ ਦੇਸ਼ਾਂ ਵਿੱਚ ਵੀ ਫੈਲ ਰਿਹਾ ਹੈ। ਮੰਤਰਾਲੇ ਦੇ ਅਨੁਸਾਰ, ਇਸ ਸਾਲ ਡੇਂਗੂ ਦੇ ਮਾਮਲਿਆਂ ਵਿੱਚ ਵਾਧੇ ਦੇ ਮੁੱਖ ਕਾਰਕਾਂ ਵਿੱਚ ਜਲਵਾਯੂ ਤਬਦੀਲੀ ਅਤੇ ਡੇਂਗੂ ਵਾਇਰਸ ਦੇ ਕਈ ਸੀਰੋਟਾਈਪਾਂ ਦਾ ਫੈਲਣਾ ਸ਼ਾਮਲ ਹੈ।