November 5, 2024

ਭਲਕੇ ਪੰਜਾਬ ਮੰਤਰੀ ਮੰਡਲ ਦੀ ਹੋਵੇਗੀ ਅਹਿਮ ਮੀਟਿੰਗ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ (The Punjab Cabinet) ਦੀ ਅਹਿਮ ਮੀਟਿੰਗ ਭਲਕੇ 9 ਮਾਰਚ 2024 ਨੂੰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਹ ਮੀਟਿੰਗ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ (Punjab Civil Secretariat) ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਦੇ ਏਜੰਡੇ ਬਾਰੇ ਫਿਲਹਾਲ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ।

ਇਸ ਵਿਚ ਸਮੂਹ ਮੰਤਰੀਆਂ ਨੂੰ ਹਾਜ਼ਰ ਰਹਿਣ ਲਈ ਆਖਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਮੰਤਰੀ ਮੰਡਲ ਦੀ ਇਸ ਮੀਟਿੰਗ ਵਿਚ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ।  ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਜਾਰੀ ਹੈ, ਜਿਸ ਨੂੰ ਫਿਲਹਾਲ ਸੋਮਵਾਰ ਤੱਕ ਲਈ ਮੁਲਤਵੀ ਕੀਤਾ ਗਿਆ ਹੈ।

By admin

Related Post

Leave a Reply