ਭਾਜਪਾ ਦੀ ਸਾਬਕਾ ਵਿਧਾਇਕ ਰੋਹਿਤਾ ਰੇਵੜੀ ਕਾਂਗਰਸ ‘ਚ ਹੋਈ ਸ਼ਾਮਲ
By admin / May 14, 2024 / No Comments / Punjabi News
ਹਰਿਆਣਾ : ਹਰਿਆਣਾ (Haryana) ‘ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਪਾਣੀਪਤ ਸ਼ਹਿਰ ਤੋਂ ਭਾਜਪਾ ਦੀ ਸਾਬਕਾ ਵਿਧਾਇਕ ਰੋਹਿਤਾ ਰੇਵੜੀ (Rohita Rewri) ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਰੋਹਿਤਾ ਰੇਵੜੀ ਕਾਂਗਰਸ ‘ਚ ਸ਼ਾਮਲ ਹੋ ਗਈ ਹੈ। ਰੋਹਿਤਾ ਰੇਵਾੜੀ ਹੁਣ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਦੀ ਅਗਵਾਈ ‘ਚ ਕਾਂਗਰਸ ‘ਚ ਸ਼ਾਮਲ ਹੋ ਗਈ ਹੈ।
ਦੱਸ ਦੇਈਏ ਕਿ ਰੋਹਿਤਾ ਰੇਵੜੀ ਨੇ ਆਪਣਾ ਅਸਤੀਫ਼ਾ ਹੱਥ ਲਿਖਤ ਇੱਕ ਪੰਨੇ ‘ਤੇ ਭੇਜਿਆ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ‘ਚ ਲਿਖਿਆ ਹੈ ਕਿ ਉਹ ਨਿੱਜੀ ਕਾਰਨਾਂ ਕਰਕੇ ਭਾਰਤੀ ਜਨਤਾ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੀ ਹੈ। ਦੱਸਣਯੋਗ ਹੈ ਕਿ ਇਸ ਦੌਰਾਨ ਮਨੋਹਰ ਲਾਲ ਨੇ ਦੇਰ ਰਾਤ 12 ਵਜੇ ਫੋਨ ਕਰਕੇ ਰੋਹਿਤਾ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਰੋਹਿਤਾ ਨੇ ਕਿਹਾ ਕਿ ਹੁਣ ਬਹੁਤ ਦੇਰ ਹੋ ਚੁੱਕੀ ਹੈ।
ਜਾਣਕਾਰੀ ਮੁਤਾਬਕ ਰੋਹਿਤਾ ਰੇਵੜੀ ਸਾਲ 2014 ‘ਚ ਭਾਜਪਾ ਦੀ ਟਿਕਟ ‘ਤੇ ਪਾਣੀਪਤ ਸ਼ਹਿਰੀ ਸੀਟ ਤੋਂ ਵਿਧਾਇਕ ਚੁਣੀ ਗਈ ਸੀ। 2019 ਵਿੱਚ ਸ਼ਹਿਰੀ ਵਿਧਾਨ ਸਭਾ ਤੋਂ ਰੋਹਿਤਾ ਰੇਵਾੜੀ ਦੀ ਟਿਕਟ ਰੱਦ ਕਰ ਦਿੱਤੀ ਗਈ ਸੀ। ਇੱਥੋਂ ਪ੍ਰਮੋਦ ਵਿਜ ਨੂੰ ਟਿਕਟ ਦਿੱਤੀ ਗਈ ਸੀ। ਇਸ ਤੋਂ ਬਾਅਦ ਰੋਹਿਤਾ ਰੇਵੜੀ ਪਾਰਟੀ ਤੋਂ ਨਾਰਾਜ਼ ਸੀ ਅਤੇ ਕਿਸੇ ਵੀ ਪ੍ਰੋਗਰਾਮ ‘ਚ ਸ਼ਾਮਲ ਨਹੀਂ ਹੋ ਰਹੀ ਸੀ। ਹਾਲ ਹੀ ਵਿੱਚ ਜਦੋਂ ਸਰਕਾਰ ਬਦਲਣ ਤੋਂ ਬਾਅਦ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਬਣੇ ਤਾਂ ਰੋਹਿਤਾ ਰੇਵੜੀ ਅਤੇ ਉਨ੍ਹਾਂ ਦੇ ਪਤੀ ਸੁਰਿੰਦਰ ਰੇਵੜੀ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਵੀ ਪਾਰਟੀ ਨੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਸਾਬਕਾ ਮੁੱਖ ਮੰਤਰੀ ਅਤੇ ਕਰਨਾਲ ਤੋਂ ਲੋਕ ਸਭਾ ਉਮੀਦਵਾਰ ਮਨੋਹਰ ਲਾਲ ਹਾਲ ਹੀ ‘ਚ ਦੋ ਵਾਰ ਵਰਕਰਾਂ ਦੀ ਮੀਟਿੰਗ ਕਰਨ ਅਤੇ ਘਰ-ਘਰ ਸੰਪਰਕ ਕਰਨ ਲਈ ਪਾਣੀਪਤ ਪਹੁੰਚੇ ਸਨ। ਉਦੋਂ ਵੀ ਉਸ ਨਾਲ ਕਿਸੇ ਨੇ ਗੱਲ ਨਹੀਂ ਕੀਤੀ ਸੀ। ਇਹ ਵੀ ਉਨ੍ਹਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਵੱਡਾ ਕਾਰਨ ਦੱਸਿਆ ਜਾ ਰਿਹਾ ਹੈ।