ਨਵੀਂ ਦਿੱਲੀ: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ (BJP national president JP Nadda) ਨੇ ਗੁਜਰਾਤ ਤੋਂ ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਹਿਮਾਚਲ ਪ੍ਰਦੇਸ਼ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਰਾਜ ਸਭਾ ਦੇ ਸਪੀਕਰ ਜਗਦੀਪ ਧਨਖੜ ਨੂੰ ਸੌਂਪ ਦਿੱਤਾ, ਜਿਸ ਨੂੰ ਪ੍ਰਵਾਨ ਵੀ ਕਰ ਲਿਆ ਗਿਆ ਹੈ।
ਇਸ ਵਾਰ ਜੇਪੀ ਨੱਡਾ ਨੇ ਗੁਜਰਾਤ ਤੋਂ ਰਾਜ ਸਭਾ ਚੋਣ ਲੜੀ ਸੀ। ਉਹ ਇੱਥੇ 20 ਫਰਵਰੀ ਨੂੰ ਬਿਨਾਂ ਮੁਕਾਬਲਾ ਚੁਣੇ ਗਏ ਸਨ। ਗੁਜਰਾਤ ਤੋਂ ਪਹਿਲਾਂ ਉਹ ਹਿਮਾਚਲ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਸਨ। ਹਿਮਾਚਲ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਵਜੋਂ ਉਨ੍ਹਾਂ ਦਾ ਕਾਰਜਕਾਲ ਖ਼ਤਮ ਹੋਣ ਵਾਲਾ ਸੀ। ਨਿਯਮਾਂ ਮੁਤਾਬਕ ਉਹ ਸਿਰਫ਼ ਇੱਕ ਸੀਟ ਤੋਂ ਸੰਸਦ ਮੈਂਬਰ ਬਣ ਸਕਦੇ ਹਨ। ਅਜਿਹੇ ‘ਚ ਉਨ੍ਹਾਂ ਨੇ ਹਿਮਾਚਲ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਹੈ।