ਫਰੀਦਕੋਟ: ਲੋਕ ਸਭਾ ਸੀਟ ਫਰੀਦਕੋਟ ‘ਤੇ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲ ਸਕਦਾ ਹੈ। ਇਸ ਸੀਟ ‘ਤੇ ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਮਸ਼ਹੂਰ ਅਦਾਕਾਰ ਤੇ ਗਾਇਕ ਕਰਮਜੀਤ ਅਨਮੋਲ (Famous Actor And Singer Karamjit Anmol) ਨੂੰ ਮੈਦਾਨ ‘ਚ ਉਤਾਰਿਆ ਹੈ। ਦੂਜੇ ਪਾਸੇ ਭਾਜਪਾ ਨੇ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਹੰਸ ਰਾਜ ਹੰਸ (Hans Raj Hans) ਨੂੰ ਆਪਣਾ ਉਮੀਦਵਾਰ ਐਲਾਨਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਜੇਕਰ ਹੰਸ ਰਾਜ ਫਰੀਦਕੋਟ ਤੋਂ ਚੋਣ ਲੜਦੇ ਹਨ ਤਾਂ ਇੱਥੋਂ ਦਾ ਮੁਕਾਬਲਾ ਸਭ ਤੋਂ ਦਿਲਚਸਪ ਹੋਵੇਗਾ ਕਿਉਂਕਿ ਮੁਹੰਮਦ ਸਦੀਕ ਨੇ ਵੀ ਕਾਂਗਰਸ ਹਾਈਕਮਾਂਡ ਕੋਲ ਫਰੀਦਕੋਟ ਲੋਕ ਸਭਾ ਹਲਕੇ ਤੋਂ ਚੋਣ ਲੜਨ ਦੀ ਇੱਛਾ ਜ਼ਾਹਰ ਕੀਤੀ ਹੈ। ਉਹ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਮੌਜੂਦਾ MP ਹਨ । ਸੂਤਰਾਂ ਅਨੁਸਾਰ ਫਰੀਦਕੋਟ ਲੋਕ ਸਭਾ ਸੀਟ ਲਈ ਭਾਜਪਾ ਕੋਲ ਕੋਈ ਸਥਾਨਕ ਉਮੀਦਵਾਰ ਨਹੀਂ ਹੈ, ਇਸ ਲਈ ਹੰਸ ਰਾਜ ਹੰਸ ਨੂੰ ਇੱਥੋਂ ਤਿਆਰ ਰਹਿਣ ਲਈ ਕਿਹਾ ਗਿਆ ਹੈ। ਭਾਜਪਾ ਦੀ ਸੂਬਾ ਪੱਧਰੀ ਟੀਮ ਹੰਸਰਾਜ ਹੰਸ ਨੂੰ ਫਰੀਦਕੋਟ ਤੋਂ ਉਮੀਦਵਾਰ ਐਲਾਨਣ ਲਈ ਤਿਆਰੀਆਂ ਕਰ ਰਹੀ ਹੈ।

ਭਾਜਪਾ ਸੂਤਰਾਂ ਦਾ ਕਹਿਣਾ ਹੈ ਕਿ ਦਿੱਲੀ ਤੋਂ ਲੋਕ ਸਭਾ ਮੈਂਬਰ ਅਤੇ ਸੂਫੀ ਗਾਇਕ ਹੰਸ ਰਾਜ ਹੰਸ ਨੂੰ ਫਰੀਦਕੋਟ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਜਾ ਸਕਦਾ ਹੈ ਅਤੇ ਇਸੇ ਲਈ ਹੰਸ ਰਾਜ ਹੰਸ ਨਾਲ ਲਗਾਤਾਰ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਮਾਲਵੇ ਵਿੱਚ ਮਜ਼ਬੂਤ ​​ਉਮੀਦਵਾਰ ਖੜ੍ਹੇ ਕਰੇਗੀ।

Leave a Reply