ਜੌਨਪੁਰ: ਉੱਤਰ ਪ੍ਰਦੇਸ਼ ‘ਚ ਜੌਨਪੁਰ ਜ਼ਿਲ੍ਹੇ ਦੇ ਸਿਕਰਾਰਾ ਖੇਤਰ ‘ਚ ਅੱਜ ਦਿਨ ਦਿਹਾੜੇ ਭਾਰਤੀ ਜਨਤਾ ਪਾਰਟੀ ਨੇਤਾ ਪ੍ਰਮੋਦ ਯਾਦਵ (Bharatiya Janata Party leader Pramod Yadav) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਅਨੁਸਾਰ ਬੋਧਾਪੁਰ ਪਿੰਡ ਵਾਸੀ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਮੰਤਰੀ ਪ੍ਰਮੋਦ ਕੁਮਾਰ ਯਾਦਵ (52) ਨੂੰ ਸਵੇਰੇ ਕਰੀਬ 10 ਵਜੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਅੰਨ੍ਹੇਵਾਹ ਗੋਲੀਬਾਰੀ ਕਰ ਕਤਲ ਕਰ ਦਿੱਤਾ ਗਿਆ ਹੈ ਉਨ੍ਹਾਂ ਨੁੰ 7 ਗੋਲੀਆਂ ਮਾਰੀਆਂ ਗਈਆਂ। ਗੰਭੀਰ ਰੂਪ ਨਾਲ ਜ਼ਖ਼ਮੀ ਪ੍ਰਮੋਦ ਯਾਦਵ ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ਭਿਜਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਰਾਜ ਸਿੰਘ ਸਮੇਤ ਭਾਜਪਾ ਦੇ ਹੋਰ ਅਹੁਦਾ ਅਧਿਕਾਰੀ ਤੁਰੰਤ ਹਸਪਤਾਲ ਪਹੁੰਚ ਗਏ, ਸਾਰਿਆਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਪੁਲਿਸ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ‘ਚ ਸ਼ਾਮਲ ਬਦਮਾਸ਼ਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਘਟਨਾ ਦਾ ਸਹੀ ਪਰਦਾਫਾਸ਼ ਕੀਤਾ ਜਾਵੇ। ਪੁਲਿਸ ਸੁਪਰਡੈਂਟ ਡਾ. ਅਜੇ ਪਾਲ ਸ਼ਰਮਾ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਸ ਕਤਲਕਾਂਡ ਦਾ ਜਲਦ ਖ਼ੁਲਾਸਾ ਕਰ ਕੇ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Leave a Reply