ਨਵੀਂ ਦਿੱਲੀ : ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੇ ਅੱਜਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਪਾਰਟੀ ਦੇ ਬੈਂਕ ਖਾਤਿਆਂ ਨੂੰ ‘ਫ੍ਰੀਜ਼’ ਕਰਨ ਦੇ ਮੁੱਦੇ ‘ਤੇ, ਸੋਨੀਆ ਗਾਂਧੀ ਨੇ ਅੱਜ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਾਂਗਰਸ ਨੂੰ ਵਿੱਤੀ ਤੌਰ ‘ਤੇ ਕਮਜ਼ੋਰ ਕਰਨ ਦੀ ਯੋਜਨਾਬੱਧ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋਨੀਆ ਗਾਂਧੀ ਨੇ ਕਿਹਾ, ‘ਪ੍ਰਧਾਨ ਮੰਤਰੀ ਵੱਲੋਂ ਭਾਰਤੀ ਰਾਸ਼ਟਰੀ ਕਾਂਗਰਸ ਨੂੰ ਵਿੱਤੀ ਤੌਰ ‘ਤੇ ਕਮਜ਼ੋਰ ਕਰਨ ਦੀ ਯੋਜਨਾਬੱਧ ਕੋਸ਼ਿਸ਼ ਕੀਤੀ ਜਾ ਰਹੀ ਹੈ। ਲੋਕਾਂ ਤੋਂ ਇਕੱਠੇ ਕੀਤੇ ਪੈਸੇ ਨੂੰ ਰੋਕਿਆ ਜਾ ਰਿਹਾ ਹੈ ਅਤੇ ਸਾਡੇ ਖਾਤਿਆਂ ਵਿੱਚੋਂ ਜ਼ਬਰਦਸਤੀ ਪੈਸੇ ਹੜੱਪ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, ‘ਇਨ੍ਹਾਂ ਸਭ ਤੋਂ ਚੁਣੌਤੀਪੂਰਨ ਹਾਲਤਾਂ ਵਿਚ ਵੀ ਅਸੀਂ ਆਪਣੀ ਚੋਣ ਮੁਹਿੰਮ ਦੀ ਪ੍ਰਭਾਵਸ਼ੀਲਤਾ ਨੂੰ ਬਰਕਰਾਰ ਰੱਖਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ।’

ਸੋਨੀਆ ਗਾਂਧੀ ਮੁਤਾਬਕ, ‘ਇਕ ਪਾਸੇ ‘ਚੋਣ ਬਾਂਡ’ ਦਾ ਮੁੱਦਾ ਹੈ, ਜਿਸ ਨੂੰ ਸੁਪਰੀਮ ਕੋਰਟ ਨੇ ਗੈਰ-ਸੰਵਿਧਾਨਕ ਕਰਾਰ ਦੇ ਦਿੱਤਾ ਹੈ। ਜਿਵੇਂ ਕਿ ਹਰ ਕੋਈ ਜਾਣਦਾ ਹੈ, ਭਾਜਪਾ ਨੂੰ ਚੋਣ ਬਾਂਡ ਤੋਂ ਬਹੁਤ ਅਤੇ ਵੱਡੇ ਪੱਧਰ ‘ਤੇ ਫਾਇਦਾ ਹੋਇਆ ਹੈ। ਦੂਜੇ ਪਾਸੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਦੀ ਵਿੱਤੀ ਸਥਿਤੀ ਲਗਾਤਾਰ ਦਬਾਅ ਹੇਠ ਹੈ। “ਅਸੀਂ ਸਾਰੇ ਮੰਨਦੇ ਹਾਂ ਕਿ ਇਹ ਬੇਮਿਸਾਲ ਅਤੇ ਗੈਰ-ਲੋਕਤੰਤਰੀ ਹੈ,”

Leave a Reply