November 19, 2024

ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਚੰਡੀਗੜ੍ਹ ਯੂਨੀਵਰਸਿਟੀ ਦਾ ਕੀਤਾ ਦੌਰਾ

ਚੰਡੀਗੜ੍ਹ: ਭਾਰਤੀ ਕ੍ਰਿਕਟ ਟੀਮ (Indian cricket team) ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ (Arshdeep Singh) ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਯੂਨੀਵਰਸਿਟੀ (Chandigarh University) (CU) ਦਾ ਦੌਰਾ ਕੀਤਾ। ਅਰਸ਼ਦੀਪ ਸਿੰਘ ਭਾਰਤ ਦੀ ਟੀ-20 ਵਿਸ਼ਵ ਕੱਪ 2024 ਦੀ ਜੇਤੂ ਟੀਮ ਦਾ ਖਿਡਾਰੀ ਹੈ ਅਤੇ ਉਨ੍ਹਾਂ ਨੇ 17 ਵਿਕਟਾਂ ਲੈ ਕੇ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ:

ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਨੇ 8 ਮੈਚਾਂ ਵਿੱਚ 12.65 ਦੀ ਔਸਤ ਨਾਲ ਗੇਂਦਬਾਜ਼ੀ ਕੀਤੀ। ਉਨ੍ਹਾਂ ਨੇ ਮਹੱਤਵਪੂਰਨ ਮੌਕਿਆਂ ‘ਤੇ ਭਾਰਤ ਨੂੰ ਵਿਕਟਾਂ ਦਿੱਤੀਆਂ ਅਤੇ ਫਜ਼ਲਹਕ ਫਾਰੂਕੀ ਦੇ ਨਾਲ ਸਾਂਝੇ ਤੌਰ ‘ਤੇ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਸਨ। ਅਫਗਾਨਿਸਤਾਨ ਦੇ ਤੇਜ਼ ਗੇਂਦਬਾਜ਼ ਫਜ਼ਲਹਕ ਫਾਰੂਕੀ ਨੇ ਵੀ 8 ਮੈਚਾਂ ‘ਚ 17 ਵਿਕਟਾਂ ਲਈਆਂ ਅਤੇ ਉਨ੍ਹਾਂ ਦਾ ਔਸਤ 9.41 ਰਿਹਾ ਸੀ। ਅਰਸ਼ਦੀਪ ਸਿੰਘ ਨੇ ਚੰਡੀਗੜ੍ਹ ਯੂਨੀਵਰਸਿਟੀ ਦਾ ਵਿਦਿਆਰਥੀ ਵਜੋਂ ਦੌਰਾ ਕੀਤਾ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਚੰਡੀਗੜ੍ਹ ਯੂਨੀਵਰਸਿਟੀ ਨੇ ਅਰਸ਼ਦੀਪ ਸਿੰਘ ਨੂੰ ਸਨਮਾਨਿਤ ਕੀਤਾ। ਚੰਡੀਗੜ੍ਹ ਯੂਨੀਵਰਸਿਟੀ ਅਨੁਸਾਰ ਅਰਸ਼ਦੀਪ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹੈ। ਉਹ ਇੱਕ ਅਜਿਹਾ ਵਿਦਿਆਰਥੀ ਹੈ ਜਿਸ ਨੇ ਆਪਣੇ ਜਨੂੰਨ ਨੂੰ ਪੇਸ਼ੇ ਵਿੱਚ ਬਦਲਣ ਦਾ ਸੁਪਨਾ ਦੇਖਿਆ ਅਤੇ ਇਸਨੂੰ ਸਾਕਾਰ ਕੀਤਾ। ਚੰਡੀਗੜ੍ਹ ਯੂਨੀਵਰਸਿਟੀ ਨੇ ਅਰਸ਼ਦੀਪ ਦੀ ਫੇਰੀ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕੀਤੀਆਂ ਹਨ। CU ਨੇ ਪੋਸਟ ਕੀਤਾ ਕਿ CU ਵਿਦਿਆਰਥੀ ਆਪਣੇ ਭਾਰਤੀ ਕ੍ਰਿਕਟ ਟੀਮ ਦੇ ਸਾਥੀਆਂ ਨੂੰ ਮਿਲ ਕੇ ਬਹੁਤ ਖੁਸ਼ ਸਨ।

ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ ਹੋਇਆ, ਟੀ-20 ਵਿਸ਼ਵ ਕੱਪ ‘ਚ  ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਦੀਆਂ ਪ੍ਰਾਪਤੀਆਂ ਨੇ ਸਾਨੂੰ ਪ੍ਰੇਰਿਤ ਕੀਤਾ ਹੈ ਅਤੇ ਸਾਨੂੰ ਬਹੁਤ ਮਾਣ ਹੈ। ਅਰਸ਼ਦੀਪ ਸਿੰਘ ਦੀ ਸ਼੍ਰੀਲੰਕਾ ਦੌਰੇ ਤੋਂ ਭਾਰਤੀ ਕ੍ਰਿਕਟ ਵਿੱਚ ਵਾਪਸੀ ਹੋਈ ਹੈ।  ਉਹ ਟੀ-20 ਅਤੇ ਵਨਡੇ ਦੋਵਾਂ ਟੀਮਾਂ ਦਾ ਹਿੱਸਾ ਹੈ। ਭਾਰਤ 28 ਜੁਲਾਈ ਨੂੰ ਸ਼੍ਰੀਲੰਕਾ ‘ਚ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੀ ਸ਼ੁਰੂਆਤ ਕਰੇਗਾ। ਇਸ ਤੋਂ ਬਾਅਦ 2 ਅਗਸਤ ਤੋਂ ਕੋਲੰਬੋ ‘ਚ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਸ਼ੁਰੂ ਹੋਵੇਗੀ।

By admin

Related Post

Leave a Reply