November 5, 2024

ਭਾਰਤੀ ਜਨਤਾ ਪਾਰਟੀ ਨੇ ਸਾਬਕਾ ਵਿਧਾਇਕ ਸਤਕਾਰ ਕੌਰ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

Latest Punjabi News | BJP | Former MLA Satkar Kaur

ਪੰਜਾਬ : ਭਾਰਤੀ ਜਨਤਾ ਪਾਰਟੀ (BJP) ਨੇ ਸਾਬਕਾ ਵਿਧਾਇਕ ਸਤਕਾਰ ਕੌਰ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਨੇ ਵਿਧਾਇਕ ਸਤਕਾਰ ਕੌਰ ਗਹਿਰੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਭਾਜਪਾ ਨੇ ਸਤਕਾਰ ਕੌਰ ‘ਤੇ 6 ਸਾਲ ਲਈ ਪਾਬੰਦੀ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਤਕਾਰ ਕੌਰ 2017 ਤੋਂ 2022 ਤੱਕ ਫ਼ਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਹਿ ਚੁੱਕੀ ਹੈ। ਕੱਲ੍ਹ ਹੀ ਉਨ੍ਹਾਂ ਨੂੰ ਨਸ਼ੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਲਾਂਕਿ ਅਦਾਲਤ ਵਿੱਚ ਪੇਸ਼ ਹੋਣ ਤੋਂ ਪਹਿਲਾਂ ਸਤਕਾਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ।

ਦੱਸ ਦਈਏ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਪੰਜਾਬ ਪੁਲਿਸ ਨੇ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਬਰਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ ਨਾਕੇ ਦੌਰਾਨ ਰੋਕ ਕੇ ਜਾਂਚ ਕੀਤੀ। ਇਸ ਦੌਰਾਨ ਪੁਲਿਸ ਨੇ ਮੌਕੇ ਤੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ANTF ਅਜੇ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਬਾਅਦ ਸਤਕਾਰ ਕੌਰ ਦੇ ਖਰੜ ਸਥਿਤ ਘਰ ਸੰਨੀ ਇਨਕਲੇਵ ਦੀ ਤਲਾਸ਼ੀ ਲਈ ਗਈ, ਜਿੱਥੋਂ 28 ਗ੍ਰਾਮ ਚੂਰਾ ਪੋਸਤ ਅਤੇ ਛੋਟੇ ਪੈਕਟਾਂ ‘ਚ ਨਕਦੀ ਬਰਾਮਦ ਹੋਈ। ਇਸ ਤੋਂ ਇਲਾਵਾ 4 ਵਾਹਨ, ਕੁਝ ਗਹਿਣੇ, ਦਿੱਲੀ ਅਤੇ ਹਰਿਆਣਾ ਦੀਆਂ 5 ਵੱਖ-ਵੱਖ ਨੰਬਰ ਪਲੇਟਾਂ ਬਰਾਮਦ ਕੀਤੀਆਂ ਗਈਆਂ ਹਨ।

By admin

Related Post

Leave a Reply