ਸਾਂਬਾ: ਜੰਮੂ-ਕਸ਼ਮੀਰ (Jammu and Kashmir) ਦੇ ਸਾਂਬਾ ਜ਼ਿਲ੍ਹੇ ਵਿੱਚ ਭਾਰਤੀ ਸਰਹੱਦ (The Indian Border) ਵਿੱਚ ਘੁਸਪੈਠ ਕਰ ਰਹੇ ਘੁਸਪੈਠੀਆਂ ਨੂੰ ਬੀ.ਐਸ.ਐਫ. ਸਿਪਾਹੀਆਂ ਨੇ ਮਾਰ ਦਿੱਤਾ। ਫਿਲਹਾਲ ਮੌਕੇ ‘ਤੇ ਬੀ.ਐੱਸ.ਐੱਫ. ਦੇ ਸੀਨੀਅਰ ਅਧਿਕਾਰੀ ਅਤੇ ਪੁਲਿਸ ਅਧਿਕਾਰੀ ਪਹੁੰਚ ਗਏ ਹਨ। ਅਧਿਕਾਰੀਆਂ ਨੇ ਖੁਦ ਇਸ ਦੀ ਪੁਸ਼ਟੀ ਕੀਤੀ ਹੈ।
ਜਾਣਕਾਰੀ ਮੁਤਾਬਕ ਘਟਨਾ ਬੀਤੀ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਖੋਰਾ ਪੋਸਟ ਨੇੜੇ ਇੱਕ ਪਾਕਿਸਤਾਨੀ ਘੁਸਪੈਠੀਆ ਭਾਰਤੀ ਸਰਹੱਦ ਵਿੱਚ ਦਾਖਲ ਹੋ ਗਿਆ। ਬੀ ਐੱਸ ਐੱਫ. ਸਿਪਾਹੀਆਂ ਨੇ ਪਹਿਲਾਂ ਉਸ ਨੂੰ ਚੇਤਾਵਨੀ ਦਿੱਤੀ ਪਰ ਚੇਤਾਵਨੀ ਦੇਣ ਤੋਂ ਬਾਅਦ ਵੀ ਉਹ ਨਹੀਂ ਰੁਕਿਆ। ਇਸ ਤੋਂ ਬਾਅਦ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਵਿਚ ਉਕਤ ਘੁਸਪੈਠੀਆ ਮਾਰਿਆ ਗਿਆ। ਮੌਕੇ ‘ਤੇ ਬੀ.ਐਸ.ਐਫ. ਜੰਮੂ-ਕਸ਼ਮੀਰ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸੀਨੀਅਰ ਅਧਿਕਾਰੀ ਆਪਣੀਆਂ ਟੀਮਾਂ ਸਮੇਤ ਪਹੁੰਚੇ ਹਨ।