ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਘਰ ਦੀ ਛੇਂਵੀ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ
By admin / September 11, 2024 / No Comments / Punjabi News, Video
ਮੁੰਬਈ : ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ (Malaika Arora) ‘ਤੇ ਦੁੱਖਾਂ ਦਾ ਪਹਾੜ ਡਿੱਗ ਗਿਆ ਹੈ। ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ (Malaika Arora’s father Anil Arora) ਨੇ ਬਾਂਦਰਾ ਸਥਿਤ ਆਪਣੇ ਘਰ ਦੀ ਛੇਂਵੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਅੱਜ ਸਵੇਰੇ 9 ਵਜੇ ਦੇ ਕਰੀਬ ਵਾਪਰੀ। ਮਲਾਇਕਾ ਅਰੋੜਾ ਦੇ ਪਿਤਾ ਦੀ ਮ੍ਰਿਤਕ ਦੇਹ ਨੂੰ ਹਸਪਤਾਲ ‘ਚ ਰੱਖਿਆ ਗਿਆ ਹੈ। ਉਨ੍ਹਾਂ ਨੇ ਖੁਦਕੁਸ਼ੀ ਕਿਉਂ ਕੀਤੀ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਮਲਾਇਕਾ ਅਰੋੜਾ ਦੇ ਪਿਤਾ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਉਨ੍ਹਾਂ ਦੇ ਪਰਿਵਾਰ ਵਾਲੇ ਅਤੇ ਕਰੀਬੀ ਦੋਸਤ ਉਨ੍ਹਾਂ ਦੇ ਘਰ ਪਹੁੰਚ ਗਏ ਹਨ। ਮੁੰਬਈ ਪੁਲਿਸ ਵੀ ਅਦਾਕਾਰਾ ਦੇ ਘਰ ਪਹੁੰਚ ਗਈ ਹੈ ਅਤੇ ਅੱਗੇ ਦੀ ਜਾਂਚ ਕਰ ਰਹੀ ਹੈ।