ਨਵੀਂ ਦਿੱਲੀ: ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ (The Amritsar-Delhi National Highway) ‘ਤੇ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰ ਗਿਆ। ਪਿੰਡ ਟਾਂਗਰਾ ਨੇੜੇ ਮੁੱਛਲ ਮੋੜ ’ਤੇ ਡਰਾਈਵਰ ਨੂੰ ਨੀਂਦ ਆਉਣ ਕਾਰਨ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ’ਚ ਸਵਾਰ ਤਿੰਨ ਦੋਸਤਾਂ ਦੀ ਮੌਤ ਹੋ ਗਈ। ਇਹ ਤਿੰਨੇ ਨੌਜਵਾਨ ਹਿਮਾਚਲ ਪ੍ਰਦੇਸ਼ ਦੇ ਮਾਤਾ ਚਿੰਤਪੁਰਨੀ ਮੰਦਿਰ ਵਿੱਚ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਆ ਰਹੇ ਸਨ।

ਮ੍ਰਿਤਕਾਂ ਦੀ ਪਛਾਣ:
ਰਾਮ ਵਡੇਰਾ (ਵਰਿੰਦਾਵਨ ਗਾਰਡਨ ਨਿਵਾਸੀ)
ਸੌਰਵ ਮਹਿਰਾ (ਵਰਿੰਦਾਵਨ ਗਾਰਡਨ ਨਿਵਾਸੀ)
ਮਨੀਸ਼ ਲੋਹੀਆ (ਵਾਸੀ ਆਕਾਸ਼ ਐਵੀਨਿਊ)

ਇਹ ਘਟਨਾ ਸਵੇਰੇ 10:30 ਵਜੇ ਵਾਪਰੀ ਜਦੋਂ ਕਾਰ (ਪੀਬੀ 02-ਈਐਚ 6368) ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਰਾਮ ਵਡੇਰਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਮਨੀਸ਼ ਲੋਹੀਆ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਸੌਰਵ ਮਹਿਰਾ ਦੀ ਸ਼ਾਮ 4 ਵਜੇ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ। ਤਿੰਨੋਂ ਮ੍ਰਿਤਕਾਂ ਦੀ ਉਮਰ 30 ਤੋਂ 32 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ ਉਹ ਤਿੰਨੋਂ ਵਿਆਹੇ ਹੋਏ ਸਨ। ਪੁਲਿਸ ਅਤੇ ਸੜਕ ਸੁਰੱਖਿਆ ਬਲਾਂ ਨੇ ਹਾਦਸੇ ਦਾ ਸ਼ਿਕਾਰ ਹੋਏ ਵਾਹਨ ਨੂੰ ਸੜਕ ਤੋਂ ਹਟਾ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply