ਬਠਿੰਡਾ : ਸਰਾਭਾ ਨਗਰ ‘ਚ ਇਕ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਸੂਚਨਾ ਮਿਲਣ ‘ਤੇ ਹੈੱਡਕੁਆਰਟਰ ‘ਚ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਵਿੱਕੀ ਕੁਮਾਰ ਨੇ ਮੌਕੇ ‘ਤੇ ਪਹੁੰਚ ਕੇ ਪੱਖੇ ਨਾਲ ਲਟਕੇ ਨੌਜਵਾਨ ਨੂੰ ਹੇਠਾਂ ਉਤਾਰਿਆ।

ਨੌਜਵਾਨ ਹੌਲੀ-ਹੌਲੀ ਸਾਹ ਲੈ ਰਿਹਾ ਸੀ, ਸੰਸਥਾ ਦੇ ਵਰਕਰਾਂ ਨੇ ਨੌਜਵਾਨ ਨੂੰ ਤੁਰੰਤ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਅਤੇ ਕੁਝ ਸਮੇਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ ਅਤੇ ਮਜ਼ਦੂਰੀ ਕਰਦਾ ਸੀ। ਉਸ ਦੀ ਪਛਾਣ ਸੂਰਜ ਪਾਸਵਾਨ (25) ਪੁੱਤਰ ਨਰਾਇਣ ਪਾਸਵਾਨ ਵਾਸੀ ਸਰਾਭਾ ਨਗਰ ਵਜੋਂ ਹੋਈ ਹੈ।

Leave a Reply