November 5, 2024

ਮਿਲਾਵਟੀ ਤੇਲ ਸਬੰਧੀ ਹਾਈ ਕੋਰਟ ਨੇ ਰਜਿਸਟਰਾਰ ਜਨਰਲ ਨੂੰ ਜਾਂਚ ਦੇ ਦਿੱਤੇ ਹੁਕਮ

Latest Punjabi News | Mustard Oil | Punjab

ਚੰਡੀਗੜ੍ਹ : ਪੰਜਾਬ ਦੀਆਂ ਮੰਡੀਆਂ ਵਿੱਚ ਵਿਕਣ ਵਾਲੇ ਸਰੋਂ ਦੇ ਤੇਲ (Mustard Oil) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਜ਼ਿਆਦਾਤਰ ਮਿਲਾਵਟੀ ਤੇਲ ਬਾਜ਼ਾਰਾਂ ਵਿੱਚ ਵਿਕ ਰਿਹਾ ਹੈ। ਇਸ ’ਤੇ ਕਾਰਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਜਿਸਟਰਾਰ ਜਨਰਲ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਖ਼ਬਰਾਂ ਮੁਤਾਬਕ ਹਾਈ ਕੋਰਟ ਨੇ ਰਜਿਸਟਰਾਰ ਜਨਰਲ ਨੂੰ ਤਿੰਨ ਵੱਡੇ ਬ੍ਰਾਂਡਾਂ ਦੇ ਸਰੋਂ ਦੇ ਤੇਲ ਦੇ ਸੈਂਪਲ ਲੈਬ ਤੋਂ ਟੈਸਟ ਕਰਵਾਉਣ ਦੇ ਹੁਕਮ ਦਿੱਤੇ ਹਨ।

ਇਹ ਵੀ ਪਤਾ ਲੱਗਾ ਹੈ ਕਿ ਉਕਤ ਪਟੀਸ਼ਨ ਜੋ ਕਿ 9 ਸਾਲ ਪਹਿਲਾਂ ਦਾਇਰ ਕੀਤੀ ਗਈ ਸੀ, ਦੀ ਹੁਣ ਅਦਾਲਤ ਵਿੱਚ ਸੁਣਵਾਈ ਹੋ ਚੁੱਕੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 9 ਸਾਲਾਂ ਵਿੱਚ ਮਿਲਾਵਟੀ ਤੇਲ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਗਈ।  ਇਸ ਮਾਮਲੇ ਦੀ ਅਗਲੀ ਸੁਣਵਾਈ 13 ਨਵੰਬਰ ਨੂੰ ਹੋਣੀ ਹੈ। ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ ਦੇ ਰਾਜੇਸ਼ ਗੁਪਤਾ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ਪਹੁੰਚੇ ਸਨ। ਉਸ ਨੇ ਦੱਸਿਆ ਸੀ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਵਿਕਣ ਵਾਲਾ ਸਰ੍ਹੋਂ ਦਾ ਤੇਲ ਮਿਲਾਵਟੀ ਹੈ। ਕੱਚੀ ਸੰਘਣੀ ਸਰ੍ਹੋਂ ਦੇ ਤੇਲ ਵਜੋਂ ਵੇਚੀ ਜਾ ਰਹੀ ਬੋਤਲ ਦੇ ਪਿਛਲੇ ਪਾਸੇ ਇਹ ਲਿ ਖਿਆ ਹੋਇਆ ਸੀ ਕਿ ਇਸ ਵਿੱਚ ਸਿਰਫ਼ 30 ਫ਼ੀਸਦੀ ਸਰ੍ਹੋਂ ਦਾ ਤੇਲ ਹੈ ਅਤੇ ਬਾਕੀ ਹੋਰ ਤੇਲ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਹੋਰ ਤੇਲ ਵਿੱਚ ਮਿਲਾਵਟ ਹੁੰਦੀ ਹੈ ਤਾਂ ਇਜਾਜ਼ਤ ਲੈਣੀ ਚਾਹੀਦੀ ਹੈ ਅਤੇ ਬੋਤਲ ‘ਤੇ ਲਿ ਖਿਆ ਜਾਣਾ ਚਾਹੀਦਾ ਹੈ ਕਿ ਇਸ ਵਿੱਚ ਕਿਹੜਾ ਤੇਲ ਹੈ ਅਤੇ ਕਿੰਨੀ ਮਾਤਰਾ ਵਿੱਚ ਹੈ।

By admin

Related Post

Leave a Reply