ਮੁਕੇਰੀਆਂ : ਪੰਜਾਬ ਦੇ ਮੁਕੇਰੀਆਂ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਮੁਕੇਰੀਆਂ ਵਿੱਚ CIA ਟੀਮ ‘ਤੇ ਗੋਲੀਬਾਰੀ ਕੀਤੀ ਗਈ ਹੈ। ਹਮਲੇ ਦੌਰਾਨ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ (Senior constable Amritpal Singh) ਨੂੰ ਗੋਲੀ ਲੱਗੀ । ਦੱਸਿਆ ਜਾ ਰਿਹਾ ਹੈ ਕਿ ਗੋਲੀ ਉਨ੍ਹਾਂ ਦੀ ਛਾਤੀ ਵਿੱਚ ਲੱਗੀ ਹੈ। ਉਨ੍ਹਾਂ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ।

ਦੱਸ ਦੇਈਏ ਕਿ ਹੁਸ਼ਿਆਰਪੁਰ ਦੇ CIA ਟੀਮ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਛਾਪੇਮਾਰੀ ਕਰਨ ਗਈ ਸੀ। ਨਜਾਇਜ਼ ਹਥਿਆਰਾਂ ਸਬੰਧੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਕਾਰਨ ਪੁਲਿਸ ਰਾਣਾ ਮਨਸੂਰਪੁਰੀਆ ਨੂੰ ਗ੍ਰਿਫ਼ਤਾਰ ਕਰਨ ਆਈ ਸੀ। ਇਸ ਦੌਰਾਨ CIA. ਸਟਾਫ ‘ਤੇ ਹਮਲਾ ਕੀਤਾ ਗਿਆ। ਪੁਲਿਸ ‘ਤੇ ਗੋਲੀਬਾਰੀ ਕੀਤੀ ਗਈ ਅਤੇ ਇਕ ਗੋਲੀ ਪੁਲਿਸ ਕਰਮੀ ਨੂੰ ਲੱਗੀ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

Leave a Reply