ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਕਾਰੋਬਾਰੀਆਂ ਤੇ ਫਿਲਮੀ ਹਸਤੀਆਂ ਨਾਲ ਕੀਤੀ ਮੁਲਾਕਾਤ
By admin / August 21, 2024 / No Comments / Punjabi News
ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ ਮਿਸ਼ਨ ਇਨਵੈਸਟਮੈਂਟ ਤਹਿਤ ਮੁੰਬਈ ਵਿੱਚ ਹਨ। ਇਸ ਮੌਕੇ ਉਨ੍ਹਾਂ ਨੇ ਵੱਡੇ ਕਾਰੋਬਾਰੀਆਂ ਅਤੇ ਫਿਲਮੀ ਹਸਤੀਆਂ ਨੂੰ ਮਿਲਣਾ ਸ਼ੁਰੂ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਨ ਨੇ ਪਹਿਲੇ ਪੜਾਅ ਵਿੱਚ Sun Pharma ਦੇ ਸੀ.ਈ.ਓ. ਨਾਲ ਮੀਟਿੰਗ ਕੀਤੀ। ਇਸ ਦੌਰਾਨ ਸੀ.ਐਮ. ਮਾਨ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਆਪਣਾ ਕਾਰੋਬਾਰ ਵਧਾਉਣ ਦਾ ਸੱਦਾ ਦਿੱਤਾ। ਕੰਪਨੀ ਨੇ ਪੰਜਾਬ ਦੇ ਵਾਤਾਵਰਨ ਦੀ ਸ਼ਲਾਘਾ ਕੀਤੀ।
ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਨੇ ਇਸ ਮੀਟਿੰਗ ਦੀ ਜਾਣਕਾਰੀ ਐਕਸ ‘ਤੇ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਲਿਖਿਆ, ‘ਅੱਜ ਮੁੰਬਈ ਵਿੱਚ ਵੱਡੇ ਉਦਯੋਗਪਤੀਆਂ ਨਾਲ ਮੀਟਿੰਗ ਦੌਰਾਨ Sun Pharma ਦੇ ਸੀ.ਈ.ਓ. Damodharan Satagopan ਨਾਲ ਮੁਲਾਕਾਤ ਕੀਤੀ… Sun Pharma ਪਹਿਲਾਂ ਹੀ ਪੰਜਾਬ ਵਿੱਚ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੇ ਪੰਜਾਬ ਵਿੱਚ ਵਿਸਤਾਰ ਕਰਨ ਦੀ ਗੱਲ ਕੀਤੀ… ਜਿਸ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੁਜ਼ਗਾਰ ਮਿਲੇਗਾ…’ ਇਸ ਦੇ ਨਾਲ ਹੀ ਉਨ੍ਹਾਂ ਕਿਹਾ, ‘ਸਨ ਫਾਰਮਾ ਦੇ ਸੀ.ਈ.ਓ. ਨੇ ਪੰਜਾਬ ਵਿੱਚ ਕਾਰੋਬਾਰ ਕਰਨ ਲਈ ਅਨੁਕੂਲ ਮਾਹੌਲ ਬਾਰੇ ਗੱਲ ਕੀਤੀ ਅਤੇ ਪੰਜਾਬੀਆਂ ਦੀ ਸ਼ਲਾਘਾ ਵੀ ਕੀਤੀ…’ ਇਸ ਤੋਂ ਇਲਾਵਾ ਸੀ.ਐਮ. ਭਗਵੰਤ ਮਾਨ ਦਾ ਕਹਿਣਾ ਹੈ ਕਿ ਮੀਟਿੰਗਾਂ ‘ਚ ਪੰਜਾਬ ‘ਚ ਫਿਲਮ ਸਿਟੀ ਪ੍ਰੋਜੈਕਟ ਸਮੇਤ ਕੁਝ ਵੱਡੇ ਪ੍ਰੋਜੈਕਟਾਂ ‘ਤੇ ਵੀ ਚਰਚਾ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਸੀ.ਐਮ. ਮਾਨ ਨੇ sifytech ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ‘ਚ ਵੀ ਉਨ੍ਹਾਂ ਐਕਸ ‘ਤੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ, ‘ਅੱਜ ਮੁੰਬਈ ਵਿੱਚ sifytech ਦੇ ਪ੍ਰਧਾਨ Mr. Daleep Kaul ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੋਹਾਲੀ ਵਿੱਚ ਆਈ.ਟੀ ਸੈਕਟਰ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ… sifytech ਦੇ ਪ੍ਰਧਾਨ ਨੇ ਦੱਸਿਆ ਕਿ ਉਹ ਉੱਤਰੀ ਭਾਰਤ ਵਿੱਚ ਹਜ਼ਾਰਾਂ ਕਰੋੜ ਰੁਪਏ ਦੀ ਲਾਗਤ ਨਾਲ ਇੱਕ ਵੱਡਾ AI ਅਧਾਰਿਤ ਡਾਟਾ ਸੈਂਟਰ ਬਣਾਉਣਾ ਚਾਹੁੰਦੇ ਹਨ, ਜੋ ਕਿ ਦੇਸ਼ ਵਿੱਚ ਪਹਿਲਾ ਹੋਵੇਗਾ…Mr. Kaul ਨੇ ਇਸ ਨਿਵੇਸ਼ ਲਈ ਪੰਜਾਬ ਨੂੰ ਸਰਵੋਤਮ ਸੂਬਾ ਦੱਸਿਆ।