ਮੋਗਾ ਪੁਲਿਸ ਨੇ 25 ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ‘ਚ ਹਾਸਲ ਕੀਤੀ ਵੱਡੀ ਸਫ਼ਲਤਾ
By admin / February 10, 2024 / No Comments / Punjabi News
ਮੋਗਾ : ਪੰਜਾਬ ਸਰਕਾਰ (The Punjab Government) ਵੱਲੋਂ ਅਪਰਾਧਾਂ ਅਤੇ ਅਪਰਾਧੀਆਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਦਿੱਤੇ ਹੁਕਮਾਂ ਦੀ ਪਾਲਣਾ ਕਰਦਿਆਂ ਮੋਗਾ ਪੁਲਿਸ ਨੇ ਵੱਖ-ਵੱਖ ਕੇਸਾਂ ਵਿੱਚ ਲੋੜੀਂਦੇ 25 ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਪ੍ਰਭਾਵਸ਼ਾਲੀ ਪੁਲਿਸ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭਗੌੜੇ ਅਪਰਾਧੀਆਂ ਨੂੰ ਫੜਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਇਸ ਕਾਰਵਾਈ ਤਹਿਤ ਜ਼ਿਲ੍ਹਾ ਮੋਗਾ ਦੀ ਪੁਲਿਸ ਵੱਲੋਂ 25 ਭਗੌੜੇ ਅਪਰਾਧੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 24 ਭਗੌੜੇ ਅਪਰਾਧੀਆਂ ਨੂੰ ਪੰਜਾਬ ਰੈਗੂਲੇਸ਼ਨ ਐਕਟ ਤਹਿਤ ਅਤੇ ਇੱਕ ਭਗੌੜੇ ਅਪਰਾਧੀ ਨੂੰ ਹੋਰ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੱਗਲਰਾਂ, ਭਗੌੜੇ ਅਤੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਤੋੜਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। 1 ਜਨਵਰੀ 2024 ਤੋਂ ਹੁਣ ਤੱਕ ਮੋਗਾ ਪੁਲਿਸ ਵੱਲੋਂ 76 ਭਗੌੜਿਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ 3 ਭਗੌੜੇ ਬਰਖਾਸਤ ਕੀਤੇ ਜਾ ਚੁੱਕੇ ਹਨ।
ਵਰਣਨਯੋਗ ਹੈ ਕਿ ਫੜੇ ਗਏ ਭਗੌੜਿਆਂ ਵਿਚ ਮੁਖਤਿਆਰ ਸਿੰਘ, ਮੇਜਰ ਸਿੰਘ, ਗੁਰਦੇਵ ਸਿੰਘ, ਸੁਖਦੀਸ਼ ਸਿੰਘ ਉਰਫ ਸੀਪਾ, ਸੁਖ ਸਿੰਘ, ਰਾਮ ਸਿੰਘ, ਗੁਰਜੰਟ ਸਿੰਘ, ਬਲਵੀਰ ਸਿੰਘ ਉਰਫ ਬੇਰੀ, ਬਲਵਿੰਦਰ ਸਿੰਘ ਉਰਫ ਬਿੰਦਰ, ਕੁਲਵਿੰਦਰ ਸਿੰਘ, ਦਰਸ਼ਨ ਸਿੰਘ , ਮੋਹਨ ਸਿੰਘ, ਜਗਦੀਪ ਸਿੰਘ, ਮਹਿੰਦਰ ਸਿੰਘ, ਸੁਖਮੰਦਰ ਸਿੰਘ, ਬਿੱਕਰ ਸਿੰਘ, ਪਰਮਜੀਤ ਸਿੰਘ, ਠਾਕਰ ਸਿੰਘ, ਦਰਸ਼ਨ ਸਿੰਘ, ਕੁੰਦਨ ਸਿੰਘ, ਭਜਨ ਸਿੰਘ, ਸ਼ੁਵਿੰਦਰ ਸਿੰਘ ਉਰਫ਼ ਸ਼ਮਿੰਦਰ ਸਿੰਘ, ਧੀਰਾ ਸਿੰਘ, ਗੱਜਣ ਸਿੰਘ, ਰਾਮਧਰ ਸਾਹਨੀ ਸਮੇਤ 24 ਲੋਕ ਸ਼ਾਮਲ ਹਨ। ਉਕਤ ਭਗੌੜਿਆਂ ਖ਼ਿਲਾਫ਼ 299 ਸੀ.ਆਰ.ਪੀ.ਸੀ ਮੁਕੱਦਮਾ ਨੰਬਰ 11 ਮਿਤੀ 3.01.2023 ਏ /ਡੀ 420/477 ਬੀ:ਡੀ 13 ਪੰਜਾਬ ਰੈਗੂਲੇਸ਼ਨ ਐਕਟ ਥਾਣਾ ਸਦਰ ਮੋਗਾ ਅਤੇ ਇੱਕ ਭਗੌੜਾ ਮੁਕੱਦਮਾ ਨੰਬਰ 113 ਮਿਤੀ 20.06.2020/ਬੀ.ਡੀ. ਬੀ:ਡੀ ਥਾਣਾ ਸਿਟੀ ਮੋਗਾ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਵੱਖ-ਵੱਖ ਕੇਸਾਂ ਵਿੱਚ ਸ਼ਾਮਲ ਭਗੌੜੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।