ਲੁਧਿਆਣਾ: ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਮੌਸਮ ਵਿਭਾਗ (Meteorological Department) ਅਨੁਸਾਰ 18 ਫਰਵਰੀ ਤੋਂ ਸਰਗਰਮ ਪੱਛਮੀ ਗੜਬੜੀ ਅਤੇ ਚੱਕਰਵਾਤੀ ਚੱਕਰ ਕਾਰਨ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਦੱਸ ਦੇਈਏ ਕਿ ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਮੈਦਾਨੀ ਇਲਾਕਿਆਂ ਵਿੱਚ ਭਾਵੇਂ ਕੜਾਕੇ ਦੀ ਠੰਢ ਤੋਂ ਰਾਹਤ ਮਿਲੀ ਹੈ ਪਰ ਫਿਰ ਵੀ ਘੱਟੋ-ਘੱਟ ਤਾਪਮਾਨ 4 ਡਿਗਰੀ ਤੋਂ ਘੱਟ ਦਰਜ ਕੀਤਾ ਜਾ ਰਿਹਾ ਹੈ, ਜੋ ਕਿ ਆਮ ਨਾਲੋਂ 4-5 ਡਿਗਰੀ ਘੱਟ ਮੰਨਿਆ ਜਾ ਰਿਹਾ ਹੈ। ਸ਼ਾਮ ਤੋਂ ਲੈ ਕੇ ਸਵੇਰ ਤੱਕ ਘੱਟੋ-ਘੱਟ ਤਾਪਮਾਨ ਪੂਰੀ ਤਰ੍ਹਾਂ ਨਾਲ ਠੰਢਕ ਦਾ ਅਹਿਸਾਸ ਕਰਵਾ ਰਿਹਾ ਹੈ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਬੱਦਲਵਾਈ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਪੰਜਾਬ ਅਤੇ ਹਰਿਆਣਾ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਬਦਲੇ ਮੌਸਮ ਦੇ ਪੈਟਰਨ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਨ੍ਹੀਂ ਦਿਨੀਂ ਹੋਈ ਬਰਸਾਤ ਕਾਰਨ ਸਰਦੀ ਦਾ ਰੰਗ ਇਕ ਵਾਰ ਫਿਰ ਦੇਖਣ ਨੂੰ ਮਿਲੇਗਾ। ਅਗਲੇ 2 ਦਿਨ ਬੱਦਲ ਛਾਏ ਰਹਿਣਗੇ ਅਤੇ ਵੱਧ ਤੋਂ ਵੱਧ ਤਾਪਮਾਨ ਡਿੱਗ ਜਾਵੇਗਾ। ਇਸ ਦੇ ਨਾਲ ਹੀ ਦਿੱਲੀ ‘ਚ ਘੱਟੋ-ਘੱਟ ਤਾਪਮਾਨ 7.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਔਸਤ ਤਾਪਮਾਨ ਤੋਂ 3 ਡਿਗਰੀ ਘੱਟ ਹੈ। ਜੇਕਰ ਕਸ਼ਮੀਰ ਘਾਟੀ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਧੁੱਪ ਕਾਰਨ ਦੁਪਹਿਰ ਵੇਲੇ ਮੌਸਮ ਗਰਮ ਰਹਿੰਦਾ ਹੈ ਜਦੋਂਕਿ ਸਵੇਰ ਅਤੇ ਸ਼ਾਮ ਨੂੰ ਠੰਢ ਜਾਰੀ ਰਹਿੰਦੀ ਹੈ।

Leave a Reply