ਚੰਡੀਗੜ੍ਹ: ਹਰਿਆਣਾ ‘ਚ ਮਾਨਸੂਨ ਦਾ ਅਜੇ ਤੱਕ ਕੋਈ ਚੰਗਾ ਅਸਰ ਦੇਖਣ ਨੂੰ ਨਹੀਂ ਮਿਲਿਆ ਹੈ। ਮੌਸਮ ਵਿਭਾਗ (The Meteorological Department) ਦਾ ਕਹਿਣਾ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਸੂਬੇ ਵਿੱਚ ਮੀਂਹ ਪੈ ਸਕਦਾ ਹੈ। ਅੱਜ ਰਾਤ ਤੋਂ ਮੌਸਮ ਬਦਲ ਜਾਵੇਗਾ ਅਤੇ 24 ਜੁਲਾਈ ਤੱਕ ਖਰਾਬ ਰਹੇਗਾ। ਅੱਜ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕਰਨਾਲ, ਮਹਿੰਦਰਗੜ੍ਹ ਅਤੇ ਰੇਵਾੜੀ ਵਿੱਚ ਮੀਂਹ ਦਾ ਯੈਲੋ ਅਲਰਟ ਹੈ।

ਦੱਸ ਦਈਏ ਕਿ ਹੁਣ ਤੱਕ ਸੂਬੇ ‘ਚ  36 ਫੀਸਦੀ ਘੱਟ ਬਾਰਿਸ਼ ਹੋਈ ਹੈ। ਸਿਰਫ਼ 94.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਦੂਜੇ ਪਾਸੇ ਮੀਂਹ ਨਾ ਪੈਣ ਕਾਰਨ ਨਮੀ ਵਧਣ ਦੇ ਨਾਲ-ਨਾਲ ਤਾਪਮਾਨ ਵੀ ਵਧ ਗਿਆ ਹੈ। ਘੱਟ ਮੀਂਹ ਕਾਰਨ ਤਾਪਮਾਨ ਫਿਰ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਦਿਨ ਵੇਲੇ ਨਮੀ ਕਾਰਨ ਲੋਕ ਪ੍ਰੇਸ਼ਾਨ ਹਨ।

ਹਰਿਆਣਾ ਐਗਰੀਕਲਚਰਲ ਯੂਨੀਵਰਸਿਟੀ (ਐਚ.ਏ.ਯੂ.) ਦੇ ਖੇਤੀਬਾੜੀ ਮੌਸਮ ਵਿਗਿਆਨ ਵਿਭਾਗ ਦੇ ਮੁਖੀ ਡਾ: ਮਦਨ ਖਿਚੜ ਨੇ ਕਿਹਾ ਕਿ ਪਾਕਿਸਤਾਨ ਦੇ ਉੱਪਰ ਘੱਟ ਦਬਾਅ ਵਾਲਾ ਖੇਤਰ ਬਣਨ ਕਾਰਨ ਹਵਾਵਾਂ ਦੇ ਉੱਤਰ ਵੱਲ ਵਧਣ ਦੀ ਸੰਭਾਵਨਾ ਹੈ, ਜਿਸ ਕਾਰਨ ਹਰਿਆਣਾ ‘ਚ ਮੀਂਹ 21 ਜੁਲਾਈ ਦੀ ਦੇਰ ਰਾਤ ਤੋਂ ਬਾਅਦ ਵਧਣ ਦੀ ਸੰਭਾਵਨਾ ਹੈ। ਜ਼ਿਆਦਾਤਰ ਇਲਾਕਿਆਂ ਵਿੱਚ 22 ਤੋਂ 24 ਜੁਲਾਈ ਦੌਰਾਨ ਹਲਕੀ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਕੁਝ ਥਾਵਾਂ ‘ਤੇ ਬਹੁਤ ਜਿਆਦਾ ਮੀਂਹ ਪੈ ਸਕਦਾ ਹੈ।।

Leave a Reply