ਚੰਡੀਗੜ੍ਹ : ਮੌਸਮ ਵਿਭਾਗ (The Meteorological Department) ਨੇ ਅਗਲੇ ਦੋ-ਤਿੰਨ ਦਿਨਾਂ ਵਿੱਚ ਮਾਨਸੂਨ ਪੂਰੇ ਪੰਜਾਬ ਅਤੇ ਹਰਿਆਣਾ ਵਿੱਚ ਪਹੁੰਚਣ ਦੀ ਉਮੀਦ ਜਤਾਈ ਹੈ ਅਤੇ ਅਗਲੇ ਕੁਝ ਦਿਨਾਂ ਦੌਰਾਨ ਇਨ੍ਹਾਂ ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਭਾਰਤ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ ਮੀਂਹ ਦੇ ਨਾਲ-ਨਾਲ ਹਨੇਰੀ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਪ੍ਰਗਟਾਈ ਹੈ। ਵਿਭਾਗ ਨੇ ਕਿਹਾ ਕਿ ਮਾਨਸੂਨ ਹਿਮਾਚਲ ਪ੍ਰਦੇਸ਼, ਲੱਦਾਖ, ਕਸ਼ਮੀਰ, ਜੰਮੂ ਅਤੇ ਦਿੱਲੀ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਹੁੰਚ ਗਿਆ ਹੈ।

ਵਿਭਾਗ ਨੇ ਕਿਹਾ ਕਿ ਮਾਨਸੂਨ ਦੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਦੇ ਹੋਰ ਹਿੱਸਿਆਂ ਵਿੱਚ ਅਤੇ ਚੰਡੀਗੜ੍ਹ ਵੱਲ ਵਧਣ ਲਈ ਹਾਲਾਤ ਠੀਕ ਹਨ ਅਤੇ ਇਹ ਅਗਲੇ 2-3 ਦਿਨਾਂ ਵਿੱਚ ਇੱਥੇ ਪਹੁੰਚ ਜਾਵੇਗਾ। ਵਿਭਾਗ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ 29 ਅਤੇ 30 ਜੂਨ, ਪੰਜਾਬ ਵਿੱਚ 30 ਜੂਨ ਅਤੇ 1 ਜੁਲਾਈ ਅਤੇ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ 29 ਜੂਨ ਤੋਂ 1 ਜੁਲਾਈ ਤੱਕ ਭਾਰੀ ਮੀਂਹ ਪੈ ਸਕਦਾ ਹੈ।

ਹਿਮਾਚਲ ਪ੍ਰਦੇਸ਼ ਲਈ ਅਲਰਟ ਜਾਰੀ
ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਸੀ ਅਤੇ ਮੌਸਮ ਵਿਭਾਗ ਨੇ 7 ਜਿਲ੍ਹਿਆਂ ‘ਚ ਆਉਣ ਵਾਲੇ 2 ਦਿਨਾਂ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਦੱਸਦੇ ਹੋਏ ਔਰੇਂਜ ਅਲਰਟ ਜਾਰੀ ਕੀਤਾ ਹੈ 1 ਅਤੇ 2 ਜੁਲਾਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ।ਹੈ। 29 ਅਤੇ 30 ਜੂਨ ਨੂੰ ਚੰਬਾ, ਕਾਂਗੜਾ, ਕੁੱਲੂ, ਮੰਡੀ, ਸ਼ਿਮਲਾ, ਸਿਰਮੌਰ ਅਤੇ ਸੋਲਨ ਜਿਲ੍ਹਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ-ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Leave a Reply