ਮੌਸਮ ਵਿਭਾਗ ਨੇ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਬਾਰਿਸ਼ ਨੂੰ ਲੈ ਕੇ ਅਲਰਟ ਕੀਤਾ ਜਾਰੀ
By admin / August 30, 2024 / No Comments / Punjabi News
ਪੰਜਾਬ : ਪੰਜਾਬ ‘ਚ ਮੀਂਹ ਤੋਂ ਬਾਅਦ ਤਾਪਮਾਨ ‘ਚ ਭਾਰੀ ਗਿਰਾਵਟ ਆਈ ਹੈ। ਬੀਤੇ ਦਿਨ ਪਏ ਮੁਕੰਮਲ ਮੀਂਹ ਕਾਰਨ ਹੁੰਮਸ ਭਰੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਦੱਸ ਦੇਈਏ ਕਿ ਬੀਤੇ ਦਿਨ ਪਏ ਮੀਂਹ ਕਾਰਨ ਪੰਜਾਬ ਵਿੱਚ 5.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਪੰਜਾਬ ਦਾ ਘੱਟੋ-ਘੱਟ ਤਾਪਮਾਨ 22 ਡਿਗਰੀ (ਗੁਰਦਾਸਪੁਰ) ਜਦਕਿ ਵੱਧ ਤੋਂ ਵੱਧ ਤਾਪਮਾਨ 30 ਡਿਗਰੀ (ਬਠਿੰਡਾ) ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਸਤੰਬਰ ਮਹੀਨੇ ਵਿੱਚ ਵੀ ਚੰਗੀ ਬਾਰਿਸ਼ ਹੋਵੇਗੀ ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਰੀਦਕੋਟ, ਫ਼ਾਜ਼ਿਲਕਾ ਅਤੇ ਮੁਕਤਸਰ ਸ਼ਾਮਲ ਹਨ, ਮੌਸਮ ਵਿਭਾਗ ਮੁਤਾਬਕ 3 ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਪਾਕਿਸਤਾਨ ‘ਚ ਮੌਜੂਦ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਪਾਕਿਸਤਾਨ ਨਾਲ ਲੱਗਦੇ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ।
ਪੂਰੇ ਸੂਬੇ ‘ਚ ਪਏ ਮੀਂਹ ਤੋਂ ਬਾਅਦ ਅੱਜ ਸਵੇਰ ਦਾ ਤਾਪਮਾਨ ਇਸ ਤਰ੍ਹਾਂ ਰਿਹਾ-
ਲੁਧਿਆਣਾ – ਘੱਟੋ-ਘੱਟ ਤਾਪਮਾਨ 24.4 ਡਿਗਰੀ ਰਿਹਾ
ਜਲੰਧਰ— ਘੱਟੋ-ਘੱਟ ਤਾਪਮਾਨ 26 ਡਿਗਰੀ ਰਿਹਾ
ਪਟਿਆਲਾ— ਘੱਟੋ-ਘੱਟ ਤਾਪਮਾਨ 25.9 ਡਿਗਰੀ ਰਿਹਾ
ਅੰਮ੍ਰਿਤਸਰ- ਘੱਟੋ-ਘੱਟ ਤਾਪਮਾਨ 23 ਡਿਗਰੀ ਰਿਹਾ
ਮੋਹਾਲੀ— ਇੱਥੋਂ ਦਾ ਘੱਟੋ-ਘੱਟ ਤਾਪਮਾਨ 27 ਡਿਗਰੀ ਦਰਜ ਕੀਤਾ ਗਿਆ ਹੈ।