ਮੌਸਮ ਵਿਭਾਗ ਨੇ ਸੂਬੇ ਦੇ 12 ਜ਼ਿਲ੍ਹਿਆਂ ‘ਚ ਅਲਰਟ ਕੀਤਾ ਜਾਰੀ
By admin / July 2, 2024 / No Comments / Punjabi News
ਪੰਜਾਬ : ਪੰਜਾਬ ‘ਚ ਮਾਨਸੂਨ ਆ ਗਿਆ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਦਾਖ਼ਲ ਹੋ ਗਿਆ ਹੈ। ਵਿਭਾਗ ਨੇ ਸੂਬੇ ਦੇ 12 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਅਤੇ 4 ਜ਼ਿਲ੍ਹਿਆਂ ਵਿੱਚ ਬਾਰਿਸ਼ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਏ.ਕੇ. ਸਿੰਘ ਦਾ ਕਹਿਣਾ ਹੈ ਕਿ ਹੁਣ ਤੱਕ ਹੋਈ ਭਾਰੀ ਬਾਰਿਸ਼ ਦੇ ਆਧਾਰ ‘ਤੇ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮਾਨਸੂਨ ਕਾਫੀ ਮਜ਼ਬੂਤ ਹੈ ਅਤੇ ਆਉਣ ਵਾਲੇ ਦਿਨਾਂ ‘ਚ ਚੰਗੀ ਬਾਰਿਸ਼ ਹੋਵੇਗੀ।
ਇਨ੍ਹਾਂ ਜ਼ਿਲ੍ਹਿਆਂ ਲਈ ਆਰੇਂਜ ਅਲਰਟ
-ਜਲੰਧਰ
-ਕਪੂਰਥਲਾ
– ਗੁਰਦਾਸਪੁਰ
-ਅੰੰਮਿ੍ਤਸਰ
ਯੈਲੋ ਅਲਰਟ ਅਧੀਨ ਪ੍ਰਮੁੱਖ ਜ਼ਿਲ੍ਹੇ
-ਲੁਧਿਆਣਾ
-ਹੁਸ਼ਿਆਰਪੁਰ
-ਪਠਾਨਕੋਟ
-ਪਟਿਆਲਾ
– ਨਵਾਂਸ਼ਹਿਰ
-ਫਤਿਹਗੜ੍ਹ ਸਾਹਿਬ
– ਰੂਪਨਗਰ