November 5, 2024

ਰਾਜਾ ਵੜਿੰਗ ਨੇ ਪੰਜਾਬ ਸਰਕਾਰ ਤੋਂ ਕੀਤੀ ਇਹ ਮੰਗ

ਬਠਿੰਡਾ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੇ ਪੰਜਾਬ ਤੇ ਹਰਿਆਣਾ ਦੇ ਬਾਰਡਰਾਂ ’ਤੇ ਸਥਿਤੀ ਚਿੰਤਾਜਨਕ ਬਣਦੀ ਦੇਖਦਿਆਂ ਪੰਜਾਬ ਸਰਕਾਰ (Punjab government) ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀ ਸੁਰੱਖਿਆ ਲਈ ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ’ਤੇ ਪੰਜਾਬ ਪੁਲਿਸ ਤਾਇਨਾਤ ਕੀਤੀ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਖਨੌਰੀ ਹੱਦ ’ਤੇ ਗੋਲ਼ੀ ਲੱਗਣ ਕਾਰਨ ਨੌਜਵਾਨ ਕਿਸਾਨ ਦੀ ਮੌਤ ਲਈ ਹਰਿਆਣਾ ਦੇ ਗ੍ਰਹਿ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਉਹ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ’ਤੇ ਕੱਢੇ ਗਈ ਸ਼ੋਭਾ ਯਾਤਰਾ ’ਚ ਹਿੱਸਾ ਲੈਣ ਲਈ ਬਠਿੰਡਾ ਆਏ ਸਨ।

ਕਿਸਾਨਾਂ ਦੀ ਸੁਰੱਖਿਆ ਲਈ ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ’ਤੇ ਪੰਜਾਬ ਪੁਲਿਸ ਕੀਤੀ ਜਾਵੇ ਤਾਇਨਾਤ : ਰਾਜਾ ਵੜਿੰਗ
ਅੱਜ ਜਿਸ ਤਰ੍ਹਾਂ ਦੀ ਸਥਿਤੀ ਬਣੀ ਹੋਈ ਹੈ, ਉਸ ਲਈ ਕੇਂਦਰ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਕਾਂਗਰਸ ਪ੍ਰਧਾਨ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਇਸ ਔਖੀ ਘੜੀ ’ਚ ਪੂਰੀ ਤਰ੍ਹਾਂ ਆਤਮ ਸਮਰਪਣ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਅੱਜ ਅਕਾਲੀ ਦਲ ਵੀ ਸੁੱਤਾ ਪਿਆ ਹੈ, ਕਿਉਂਕਿ ਭਾਜਪਾ ਨਾਲ ਉਨ੍ਹਾਂ ਦਾ ਸਮਝੌਤਾ ਪੂਰੀ ਤਰ੍ਹਾਂ ਸਿਰੇ ਚੜ੍ਹ ਚੁੱਕਾ ਹੈ। ਜਿੱਥੇ ਇਕ ਪਾਸੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਆਪਣੇ-ਆਪ ਨੂੰ ਕਿਸਾਨ ਅਖਵਾਉਂਦੇ ਹਨ, ਉੱਥੇ ਹੀ ਦੂਜੇ ਪਾਸੇ ਹਰਿਆਣਾ ਦੀ ਭਾਜਪਾ ਸਰਕਾਰ ਦੀ ਪੁਲਿਸ ਵੱਲੋਂ ਚਲਾਈਆਂ ਗੋਲ਼ੀਆਂ ਕਾਰਨ ਕਿਸਾਨਾਂ ਦੀ ਮੌਤ ’ਤੇ ਚੁੱਪ ਧਾਰੀ ਬੈਠੇ ਹਨ।

ਪੰਜਾਬ-ਹਰਿਆਣਾ ਹੱਦ ’ਤੇ ਕਿਸਾਨਾਂ ਦੀ ਵਧਦੀ ਗਿਣਤੀ ਤੋਂ ਹਰਿਆਣਾ ਪੁਲਿਸ ਚਿੰਤਤ, ਡ੍ਰੋਨ ਨਾਲ ਕੀਤੀ ਜਾ ਰਹੀ ਹੈ ਨਿਗਰਾਨੀ
ਉਨ੍ਹਾਂ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਹੁਣ ਸਾਨੂੰ ਭੁੱਲ ਜਾਣਾ ਚਾਹੀਦਾ ਹੈ ਕਿ ਅਸੀਂ ਕਾਂਗਰਸ ਹਾਂ ਜਾਂ ਭਾਜਪਾ ਜਾਂ ਆਮ ਆਦਮੀ ਪਾਰਟੀ ਜਾਂ ਅਕਾਲੀ ਦਲ ਹਾਂ ।

ਅੱਜ ਸਾਨੂੰ ਪੰਜਾਬ ਦੇ ਕਿਸਾਨਾਂ ਨਾਲ ਇੱਕਜੁਟ ਹੋ ਕੇ ਖੜ੍ਹਨ ਦੀ ਲੋੜ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਵੀ ਕਿਸਾਨ ਜਥੇਬੰਦੀਆਂ ਵੱਲੋਂ ਕੋਈ ਸੁਨੇਹਾ ਆਵੇਗਾ ਤਾਂ ਉਹ ਸਭ ਤੋਂ ਪਹਿਲਾਂ ਪਹੁੰਚਣਗੇ। ਉਨ੍ਹਾਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਦੇਸ਼ ਦੀ ਆਜ਼ਾਦੀ ਤੇ ਅਖੰਡਤਾ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਿਚ ਪੰਜਾਬ ਨੇ ਸਭ ਤੋਂ ਵੱਡਾ ਯੋਗਦਾਨ ਪਾਇਆ ਹੈ। ਪਰ ਅੱਜ ਭਾਜਪਾ ਵੱਲੋਂ ਨਫ਼ਰਤ ਫੈਲਾਈ ਜਾ ਰਹੀ ਹੈ, ਜੋ ਕਿ ਸਰਾਸਰ ਗ਼ਲਤ ਹੈ।

By admin

Related Post

Leave a Reply