ਨਵੀਂ ਦਿੱਲੀ: ਭਾਜਪਾ ਦੀ ਅਗਵਾਈ ਵਾਲੀ ਐੱਨ.ਡੀ.ਏ. ਪਾਰਟੀ ਦੇ ਬਾਰੇ ‘ਚ ਸੂਤਰਾਂ ਦੇ ਹਵਾਲੇ ਨਾਲ ਇਕ ਖ਼ਬਰ ਸਾਹਮਣੇ ਆਈ ਹੈ ਕਿ ਉਹ ਬੁੱਧਵਾਰ ਨੂੰ ਯਾਨੀ ਅੱਜ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ (The President Draupadi Murmu) ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ।
ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਇੱਕ ਦਿਨ ਬਾਅਦ ਅੱਜ ਦਿੱਲੀ ਵਿੱਚ ਸਹਿਯੋਗੀ ਦਲਾਂ ਦੀ ਮੀਟਿੰਗ ਹੋਈ, ਜਿਸ ਵਿੱਚ ਐਨ.ਡੀ.ਏ. ਨੇ 292 ਸੀਟਾਂ ਜਿੱਤੀਆਂ। ਅੱਜ ਹੋਈ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਟੀ.ਡੀ.ਪੀ. ਮੁਖੀ ਚੰਦਰਬਾਬੂ ਨਾਇਡੂ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਜੇ.ਡੀ.ਯੂ. ਆਗੂ ਲਲਨ ਸਿੰਘ ਅਤੇ ਸੰਜੇ ਝਾਅ ਹਾਜ਼ਰ ਸਨ।