ਢਾਕਾ: ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੁਦੀਨ (President Mohammad Shahabuddin) ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਸ਼ੇਖ ਹਸੀਨਾ ਦੀ ਅਗਵਾਈ ਵਾਲੀ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਦੇਸ਼ ਛੱਡਣ ਤੋਂ ਇਕ ਦਿਨ ਬਾਅਦ ਮੰਗਲਵਾਰ ਨੂੰ ਸੰਸਦ ਭੰਗ ਕਰ ਦਿੱਤੀ।

‘ਡੇਲੀ ਸਟਾਰ’ ਅਖ਼ਬਾਰ ਨੇ ਰਾਸ਼ਟਰਪਤੀ ਦਫ਼ਤਰ ਵੱਲੋਂ ਜਾਰੀ ਬਿਆਨ ਦੇ ਹਵਾਲੇ ਨਾਲ ਕਿਹਾ, ‘ਸੰਸਦ ਭੰਗ ਕਰਨ ਦਾ ਫ਼ੈਸਲਾ ਰਾਸ਼ਟਰਪਤੀ ਵੱਲੋਂ ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਮੁਖੀਆਂ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਨਾਗਰਿਕ ਜਥੇਬੰਦੀਆਂ ਦੇ ਆਗੂਆਂ ਅਤੇ ਅੰਦੋਲਨਕਾਰੀ ਵਿਦਿਆਰਥੀਆਂ ਦੇ ਨੁਮਾਇੰਦਿਆਂ ਦੇ ਨਾਲ ਰਾਸ਼ਟਰਪਤੀ ਦੀ ਚਰਚਾ ਤੋਂ ਬਾਅਦ ਲਿਆ ਗਿਆ।

ਖ਼ਬਰਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਬੀ.ਐਨ.ਪੀ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, 1 ਜੁਲਾਈ ਤੋਂ ਅਗਸਤ ਦਰਮਿਆਨ ਗ੍ਰਿਫਤਾਰ ਕੀਤੇ ਗਏ ਲੋਕਾਂ ਨੂੰ ਰਿਹਾਅ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਕਈ ਪਹਿਲਾਂ ਹੀ ਰਿਹਾਅ ਹੋ ਚੁੱਕੇ ਹਨ। ਸੰਸਦ ਨੂੰ ਭੰਗ ਕਰਨ ਦੇ ਰਾਸ਼ਟਰਪਤੀ ਦੇ ਕਦਮ ਨੇ ਦੇਸ਼ ਵਿੱਚ ਨਵੀਆਂ ਚੋਣਾਂ ਦਾ ਰਾਹ ਪੱਧਰਾ ਕਰ ਦਿੱਤਾ ਹੈ।

Leave a Reply