ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ Zomato ਡਿਲੀਵਰੀ ਬੁਆਏ ਦਾ ਕਤਲ ਘਟਨਾ ਦੋ ਦਿਨ ਪਹਿਲਾਂ ਦੀ ਹੈ। ਦੱਸਿਆ ਜਾ ਰਿਹਾ ਹੈ ਕਿ 4 ਜੁਲਾਈ ਦੀ ਰਾਤ ਨੂੰ ਜਦੋਂ ਜ਼ੋਮੈਟੋ ਕੰਪਨੀ ਦਾ ਡਿਲੀਵਰੀ ਬੁਆਏ ਡਿਲੀਵਰੀ ਕਰਨ ਜਾ ਰਿਹਾ ਸੀ ਤਾਂ ਰਸਤੇ ‘ਚ ਕੁਝ ਬਦਮਾਸ਼ਾਂ ਨੇ ਉਸ ਨੂੰ ਰੋਕ ਕੇ ਉਸ ਦੀ ਬਾਈਕ ਖੋਹ ਲਈ ਅਤੇ ਫਿਰ ਲੁੱਟਮਾਰ ਸ਼ੁਰੂ ਕਰ ਦਿੱਤੀ।

ਬਦਮਾਸ਼ਾਂ ਦਾ ਵਿਰੋਧ ਕਰਦੇ ਹੋਏ ਡਿਲੀਵਰੀ ਬੁਆਏ ਦੀ ਬਦਮਾਸ਼ਾਂ ਨਾਲ ਹੱਥੋਪਾਈ ਹੋ ਗਈ। ਇਸ ਝਗੜੇ ਦੌਰਾਨ ਬਦਮਾਸ਼ਾਂ ਨੇ ਉਸ ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਉਹ ਖੂਨ ਨਾਲ ਲੱਥਪੱਥ ਸੜਕ ‘ਤੇ ਡਿੱਗ ਪਿਆ। ਰਾਹਗੀਰਾਂ ਨੇ ਉਸ ਨੂੰ ਚੁੱਕ ਕੇ ਸਿਵਲ ਹਸਪਤਾਲ ਪਹੁੰਚਾਇਆ। ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Zomato ਦੇ ਡਿਲੀਵਰੀ ਬੁਆਏ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਸ ਦਾ ਨਾਂ ਰਾਜੇਸ਼ ਕੁਮਾਰ ਦੱਸਿਆ ਜਾਂਦਾ ਹੈ ਜੋ ਆਰਤੀ ਚੌਕ ਨੇੜੇ ਰਹਿੰਦਾ ਹੈ। ਘਟਨਾ ਲੁਧਿਆਣਾ ਦੇ ਟਿੱਬਾ ਰੋਡ ਦੀ ਦੱਸੀ ਜਾ ਰਹੀ ਹੈ, ਜੋ ਰਾਤ ਕਰੀਬ 1 ਵਜੇ ਵਾਪਰੀ। ਉਸ ਦੀ ਹਾਲਤ ਇੰਨੀ ਗੰਭੀਰ ਸੀ ਕਿ ਅੱਜ ਉਸ ਦੀ ਮੌਤ ਹੋ ਗਈ।

ਇਸ ਘਟਨਾ ਤੋਂ ਬਾਅਦ ਜ਼ੋਮੈਟੋ ਅਤੇ ਸਵਿਗੀ ਵਰਗੀਆਂ ਕੰਪਨੀਆਂ ਦੇ ਡਿਲੀਵਰੀ ਬੁਆਏਜ਼ ‘ਚ ਡਰ ਦਾ ਮਾਹੌਲ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੁਧਿਆਣਾ ਵਿੱਚ ਰਾਤ ਨੂੰ ਡਲਿਵਰੀ ਕਰਵਾਉਣਾ ਖ਼ਤਰੇ ਤੋਂ ਬਿਨਾਂ ਨਹੀਂ ਹੈ। ਅਕਸਰ ਬਦਮਾਸ਼ ਸੁੰਨਸਾਨ ਇਲਾਕਿਆਂ ਵਿੱਚ ਲੁੱਟ-ਖੋਹ  ਵਰਗੇ ਅਪਰਾਧ ਹੁੰਦੇ ਰਹਿੰਦੇ ਹਨ। ਉਨ੍ਹਾਂ ਪੁਲਿਸ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਰਾਤ ਸਮੇਂ ਸ਼ਹਿਰ ਵਿੱਚ ਗਸ਼ਤ ਵਧਾਈ ਜਾਵੇ। ਸੋਸ਼ਲ ਮੀਡੀਆ ‘ਤੇ ਵੀਡੀਓ ਵੀ ਵਾਇਰਲ ਹੋ ਰਹੀ ਹੈ ਜਿਸ ‘ਚ ਜ਼ੋਮੈਟੋ ਲੜਕਾ ਰਾਜੇਸ਼ ਕੁਮਾਰ ਸੜਕ ‘ਤੇ ਅੱਧ ਮਰਿਆ ਪਿਆ ਹੈ ਅਤੇ ਉਸ ਦੇ ਸਿਰ ‘ਚੋਂ ਲਗਾਤਾਰ ਖੂਨ ਵਹਿ ਰਿਹਾ ਹੈ।

Leave a Reply