ਲੁਧਿਆਣਾ: ਲੁਧਿਆਣਾ ‘ਚ ਨਾਜਾਇਜ਼ ਸ਼ਰਾਬ ਦਾ ਮਾਮਲਾ (Illegal Liquor Case) ਸਾਹਮਣੇ ਆਇਆ ਹੈ। ਥਾਣਾ ਸਲੇਮ ਟਾਬਰੀ (Salem Tabri police station) ਦੀ ਪੁਲਿਸ ਨੇ ਇਕ ਦੋਸ਼ੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਇੰਚਾਰਜ ਜੈਦੀਪ ਜਾਖੜ ਨੇ ਦੱਸਿਆ ਕਿ ਪੁਲਿਸ ਨੂੰ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਇਕ ਦੋਸ਼ੀ ਐਕਟਿਵਾ ‘ਤੇ ਨਾਜਾਇਜ਼ ਸ਼ਰਾਬ ਲੈ ਕੇ ਗਾਹਕਾਂ ਨੂੰ ਵੇਚਣ ਲਈ ਜਾ ਰਿਹਾ ਹੈ। ਜਿਸ ‘ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਸਪੈਸ਼ਲ ਨਾਕਾਬੰਦੀ ਦੌਰਾਨ ਮਨੋਜ ਕੁਮਾਰ ਰਿੰਕੂ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਸਲੇਮ ਟਾਬਰੀ ਵਿੱਚ ਐਕਸਾਈਜ਼ ਐਕਟ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।