November 5, 2024

ਲੁਧਿਆਣਾ ਤੋਂ ਉਮੀਦਵਾਰ ਐਲਾਨ ਤੋਂ ਬਾਅਦ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘ਤੇ ਕਾਂਗਰਸ ਦਾ ਕੀਤਾ ਧੰਨਵਾਦ

ਚੰਡੀਗੜ੍ਹ : ਕਾਂਗਰਸ ਹਾਈਕਮਾਂਡ ਨੇ ਅੱਜ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ ਹੈ ਜਿਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸ ਐਲਾਨ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘ਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ‘ਚ ਉਨ੍ਹਾਂ ਕਿਹਾ ਹੈ ਕਿ ਪਾਰਟੀ ਹਾਈਕਮਾਂਡ ਵੱਲੋਂ ਲੁਧਿਆਣਾ ਤੋਂ ਚੋਣ ਲੜਨ ਦੇ ਭਰੋਸੇ ਤੋਂ ਬਾਅਦ ਉਹ ਇਕ ਹੋਰ ਲੜਾਈ ਲੜਨ ਲਈ ਪੂਰੀ ਤਰ੍ਹਾਂ ਤਿਆਰ ਹਨ।

ਵੜਿੰਗ ਨੇ ਕਿਹਾ ਕਿ ਜਿਸ ਵਿਅਕਤੀ ਨੂੰ ਪਾਰਟੀ ਨੇ ਕਦੇ ਜਿੰਮੇਵਾਰੀ ਸੌਂਪੀ ਸੀ ਅਤੇ ਆਪਣਾ ਪੂਰਾ ਸਹਿਯੋਗ ਦਿੱਤਾ ਸੀ, ਉਸ ਨੇ ਪੰਜਾਬ ਦੇ ਦੁਸ਼ਮਣਾਂ ਨਾਲ ਹੱਥ ਮਿਲਾਇਆ ਹੈ। ਪਹਿਲਾਂ ਬਠਿੰਡੇ ਵਿੱਚ ਬਾਦਲਾਂ ਦੀ ਤਾਕਤ ਖ਼ਿਲਾਫ਼ ਲੜਾਈ ਸੀ ਤੇ ਹੁਣ ਇਹਨਾਂ ਗੱਦਾਰਾਂ ਖ਼ਿਲਾਫ਼ ਹੈ। ਉਨ੍ਹਾਂ ਨੂੰ ਲੁਧਿਆਣਾ ਵਾਸੀਆਂ ਦੇ ਅਟੁੱਟ ਸਮਰਥਨ ਦਾ ਭਰੋਸਾ ਹੈ।

By admin

Related Post

Leave a Reply