ਲੁਧਿਆਣਾ : ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ (Ludhiana) ਦਾ ਲਾਡੋਵਾਲ ਟੋਲ ਪਲਾਜ਼ਾ (Ladowal toll plaza) ਭਲਕੇ ਮੁਫ਼ਤ ਹੋਣ ਜਾ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਕਿਸਾਨ ਮਜ਼ਦੂਰ ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਅੱਜ ਲਾਡੋਵਾਲ ਟੋਲ ਪਲਾਜ਼ਾ ਦੇ ਪੁਰਾਣੇ ਰੇਟਾਂ ਨੂੰ ਮੁੜ ਲਾਗੂ ਨਾ ਕੀਤਾ ਗਿਆ ਤਾਂ ਭਲਕੇ ਇਸ ਟੋਲ ਪਲਾਜ਼ਾ ਨੂੰ ਜਾਮ ਕਰ ਦਿੱਤਾ ਜਾਵੇਗਾ। ਕਿਸਾਨ ਨੇ ਦੱਸਿਆ ਹੈ ਕਿ ਉਹ ਭਲਕੇ ਇਸ ਟੋਲ ਪਲਾਜ਼ਾ ’ਤੇ ਧਰਨਾ ਦੇਣਗੇ। ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਵੱਲੋਂ ਸੋਸ਼ਲ ਮੀਡੀਆ ‘ਤੇ ਇਹ ਅਲਟੀਮੇਟਮ ਜਾਰੀ ਕੀਤਾ ਗਿਆ ਹੈ।

 ਤੁਹਾਨੂੰ ਦੱਸ ਦੇਈਏ ਕਿ ਸੂਬੇ ਦਾ ਸਭ ਤੋਂ ਵੱਡਾ ਟੋਲ ਪਲਾਜ਼ਾ ਲਾਡੋਵਾਲ ਵਿੱਚ ਸਥਿਤ ਹੈ ਜਿੱਥੇ ਸਤੰਬਰ ਤੋਂ ਪਹਿਲਾਂ ਵੀ ਟੋਲ ਟੈਕਸ ਦੇ ਰੇਟ ਵਧਾ ਦਿੱਤੇ ਗਏ ਹਨ, ਜਿਸ ਨਾਲ ਆਮ ਜਨਤਾ ਅਤੇ ਟਰਾਂਸਪੋਰਟਰਾਂ ‘ਤੇ ਬੇਲੋੜਾ ਬੋਝ ਪਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਟਰਾਂਸਪੋਰਟਰਾਂ ਦੇ ਵਫ਼ਦ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਪ੍ਰੋਜੈਕਟ ਮੈਨੇਜਰ ਨੂੰ ਮੰਗ ਪੱਤਰ ਵੀ ਸੌਂਪ ਕੇ ਟੋਲ ਪਲਾਜ਼ਾ ਦੇ ਵਧੇ ਰੇਟਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।

Leave a Reply