ਪੰਜਾਬ: ਲੋਕ ਸਭਾ ਚੋਣਾਂ (Lok Sabha elections) ਦੀਆਂ ਤਰੀਕਾਂ ਦਾ ਐਲਾਨ ਚੋਣ ਕਮਿਸ਼ਨ ਨੇ ਕਰ ਦਿੱਤਾ ਹੈ। 7 ਪੜਾਵਾਂ ਵਿੱਚ ਹੋਣ ਜਾ ਰਹੀਆਂ ਚੋਣਾਂ ਵਿੱਚ ਪੰਜਾਬ ਇਸ ਆਖਰੀ ਗੇੜ ਵਿੱਚ ਸ਼ਾਮਲ ਹੈ। ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।ਇਸ ਦੇਰੀ ਨਾਲ ਭਾਰੀ ਗਰਮੀ ਵਿੱਚ ਹੋ ਰਹੀਆ ਚੋਣਾਂ ਕਾਰਨ ਪੰਜਾਬ ਦੇ ਨੇਤਾਵਾਂ,ਪਾਰਟੀ ਵਰਕਰਾਂ ਅਤੇ ਆਮ ਜਨਤਾ ਉੱਤੇ ਵੀ ਕਈ ਤਰ੍ਰਾ ਦੇ ਪ੍ਰਭਾਵ ਦੇਖਣ ਨੂੰ ਮਿਲਣਗੇ।

ਪੰਜਾਬ ਦੀਆਂ ਚੋਣਾਂ ਦੇ ਨਤੀਜੇ ਭਾਵੇਂ ਕੁਝ ਵੀ ਹੋਣ, ਕੇਂਦਰ ਵਿੱਚ ਸਰਕਾਰ ਭਾਵੇਂ ਕਿਸੇ ਦੀ ਵੀ ਬਣੇ, ਦੇਸ਼ ਭਰ ਦੇ ਜ਼ਿਆਦਾਤਰ ਵੋਟਰਾਂ ਨੂੰ ਇੱਕ ਫਾਇਦਾ ਹੋਵੇਗਾ ਕਿ ਇਸ ਵਾਰ ਜਿੱਥੇ ਵੀ ਬਿਜਲੀ ਕੱਟ ਲੱਗਦੇ ਹਨ, ਉੱਥੇ ਰਾਹਤ ਰਹੇਗੀ। ਚੋਣਾਂ ਦੌਰਾਨ ਜਨਤਾ ਦੇ ਗੁੱਸੇ ਦਾ ਸਾਹਮਣਾ ਕਰਨ ਤੋਂ ਬਚਣ ਲਈ ਜ਼ਿਆਦਾਤਰ ਰਾਜ ਆਪਣੇ ਰਾਜਾਂ ਵਿੱਚ ਪੂਰੀ ਤਰ੍ਹਾਂ ਬਿਜਲੀ ਵਿਵਸਥਾ ਬਣਾਏ ਰੱਖਣਗੇ। ਗਰਮੀਆਂ ਵਿੱਚ ਬਿਜਲੀ ਦੀ ਮੰਗ ਵਧਣ ਕਾਰਨ ਸੂਬਾ ਸਰਕਾਰਾਂ ਨੇ ਇਸ ਮੰਗ ਨੂੰ ਪੂਰਾ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਸਾਰੇ ਰਾਜਾਂ ਦੀਆਂ ਸਰਕਾਰਾਂ ਨੂੰ ਚਿੰਤਾ ਹੈ ਕਿ ਗਰਮੀਆਂ ਵਿੱਚ ਬਿਜਲੀ ਕੱਟ ਸੂਬੇ ਦੇ ਵੋਟਰਾਂ ਨੂੰ ਵਿਰੋਧੀ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਲਈ ਮਜਬੂਰ ਕਰ ਸਕਦੇ ਹਨ। ਹਾਲਾਂਕਿ, ਇਹ ਉਨ੍ਹਾਂ ਰਾਜਾਂ ਵਿੱਚ ਲਾਗੂ ਨਹੀਂ ਹੁੰਦਾ ਜਿੱਥੇ ਨਾ ਤਾਂ ਬਹੁਤ ਜ਼ਿਆਦਾ ਗਰਮੀ ਹੈ ਅਤੇ ਨਾ ਹੀ ਬਿਜਲੀ ਦੇ ਕੱਟ ਹਨ।

Leave a Reply