ਪੰਜਾਬ: ਲੋਕ ਸਭਾ ਚੋਣਾਂ (The Lok Sabha Elections)  ਨੂੰ ਲੈ ਕੇ ਜਿੱਥੇ ਸਿਆਸੀ ਪਾਰਟੀਆਂ ‘ਚ ਦਲ-ਬਦਲੀ ਜਾਰੀ ਹੈ, ਉੱਥੇ ਹੀ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਲੋਕ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ ਨੇ ਵੱਡਾ ਐਲਾਨ ਕੀਤਾ ਹੈ। ਅਕਾਲੀ ਦਲ ਨੇ ਚੰਡੀਗੜ੍ਹ ‘ਚ ਲੋਕ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਉਹ ਲੋਕ ਸਭਾ ਚੋਣਾਂ ਲਈ ਉਮੀਦਵਾਰ ਨਹੀਂ ਉਤਾਰੇਗਾ।

ਵਰਨਣਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ (Hardeep Singh Butrella) ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਤੋਂ ਤਿੰਨ ਵਾਰ ਕੌਂਸਲਰ ਅਤੇ ਸੀਨੀਅਰ ਡਿਪਟੀ ਮੇਅਰ ਰਹਿ ਚੁੱਕੇ ਹਰਦੀਪ ਸਿੰਘ ਬੁਟਰੇਲਾ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਸੀ। ਦੱਸ ਦੇਈਏ ਕਿ ਹਰਦੀਪ ਸਿੰਘ ਬੁਟਰੇਲਾ ਨੇ ਅਕਾਲੀ ਦਲ ਵੱਲੋਂ ਚੰਡੀਗੜ੍ਹ ਤੋਂ ਦਿੱਤੀ ਗਈ ਟਿਕਟ ਵਾਪਿਸ ਦੇ ਕੇ ਪਾਰਟੀ ਛੱਡ ਦਿੱਤੀ ਸੀ।

Leave a Reply