ਜਲਾਲਾਬਾਦ: ਜਲਾਲਾਬਾਦ ਵਿੱਚ ਇੱਕ ਬਹੁਤ ਹੀ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਵਰਤ ਦਾ ਆਟਾ ( Fasting Flour) ਖਾਣ ਨਾਲ 23 ਦੇ ਕਰੀਬ ਲੋਕਾਂ ਦੀ ਹਾਲਤ ਵਿਗੜ ਗਈ ਜਿੰਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਿਵੇਂ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਨਵਰਾਤਰੀ ਚੱਲ ਰਹੀ ਹੈ, ਬਹੁਤ ਸਾਰੇ ਲੋਕ ਵਰਤ ਰੱਖ ਰਹੇ ਹਨ । ਇਸ ਦੌਰਾਨ ਵਰਤ ਦਾ ਆਟਾ ਖਾਣ ਨਾਲ ਲੋਕਾਂ ਦੀ ਸਿਹਤ ਵਿਗੜ ਗਈ।

ਬੀਤੇ ਦਿਨ ਯਾਨੀ 9 ਅਪ੍ਰੈਲ ਤੋਂ ਨਵਰਾਤਰੀ ਸ਼ੁਰੂ ਹੋ ਗਈ ਹੈ ਅਤੇ ਲੋਕ ਵਰਤ ਰੱਖ ਰਹੇ ਹਨ। ਜਲਾਲਾਬਾਦ ‘ਚ ਬੀਤੇ ਦਿਨ ਤੋਂ ਆਟਾ ਖਾ ਕੇ ਲੋਕਾਂ ਦੀ ਸਿਹਤ ਖਰਾਬ ਹੋ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੇ ਆਟੇ ਦੀਆਂ ਰੋਟੀਆਂ ਖਾਧੀਆਂ ਤਾਂ ਉਨ੍ਹਾਂ ਨੂੰ ਚੱਕਰ ਆਉਣੇ ਸ਼ੁਰੂ ਹੋ ਗਏ ਅਤੇ ਉਲਟੀਆਂ ਆਉਣ ਲੱਗੀਆਂ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ।

ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਸਿਹਤ ਵਿਭਾਗ ਵੱਲੋਂ ਆਟੇ ਦੇ ਸੈਂਪਲ ਜਾਂਚ ਲਈ ਭੇਜ ਦਿੱਤੇ ਗਏ ਹਨ। ਉਸ ਤੋਂ ਬਾਅਦ ਹੀ ਇਹ ਕਿਹਾ ਜਾ ਸਕਦਾ ਹੈ ਕਿ ਆਟਾ ਪੁਰਾਣਾ ਸੀ ਜਾਂ ਇਸ ਵਿਚ ਕੁਝ ਮਿਲਾਵਟ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਵਿਧਾਇਕ ਗੋਲਡੀ ਕੰਬੋਜ ਨੇ ਹਸਪਤਾਲ ਪਹੁੰਚ ਕੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਕਾਰਵਾਈ ਦਾ ਭਰੋਸਾ ਦਿੱਤਾ।

Leave a Reply