ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਕਿਸਾਨ ਅੰਦੋਲਨ ਦੇ ਹੀਰੋ ਵਾਟਰ ਕੈਨਨ ਬੁਆਏ ਦੇ ਨਾਂ ਨਾਲ ਮਸ਼ਹੂਰ ਨਵਦੀਪ ਜਲਬੇੜਾ (Navdeep Jalbeza) ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਨੌਜਵਾਨ ਕਿਸਾਨ ਆਗੂ ਨੂੰ ਬਕਾਇਦਾ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਕਿਸਾਨ ਅੰਦੋਲਨ ਦੌਰਾਨ ਉਨ੍ਹਾਂ ਨੂੰ ਹਰਿਆਣਾ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਉਹ ਕਈ ਮਹੀਨੇ ਜੇਲ੍ਹ ਵਿੱਚ ਬੰਦ ਰਹੇ। ਜਿਸ ਕਾਰਨ ਕਿਸਾਨਾਂ ਵਿੱਚ ਰੋਸ ਹੈ ਕਿਸਾਨ ਨਵਦੀਪ ਜਲਬੇੜਾ ਅਤੇ ਹੋਰ ਕਿਸਾਨਾਂ ਦੀ ਰਿਹਾਈ ਦੀ ਮੰਗ ਕਰ ਰਹੇ ਸਨ ਜਿਨ੍ਹਾਂ ਕਿਸਾਨਾਂ ਨੂੰ ਕਿਸਾਨ ਅੰਦੋਲਨ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ।

ਕਿਸਾਨਾਂ ਨੇ ਨਵਦੀਪ ਜਲਬੇੜਾ ਦੀ ਰਿਹਾਈ ਲਈ 17 ਜੁਲਾਈ ਨੂੰ ਅੰਬਾਲਾ ਦੇ ਐਸ.ਪੀ ਨੂੰ ਘੇਰਨ ਦਾ ਐਲਾਨ ਕੀਤਾ ਸੀ। ਇਸ ਦੌਰਾਨ ਹਾਈਕੋਰਟ ਨੇ ਨਵਦੀਪ ਜਲਬੇੜਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਸ਼ੱਕ ਜ਼ਾਹਰ ਕੀਤਾ ਸੀ ਕਿ ਨਵਦੀਪ ਨੂੰ ਵਿਦੇਸ਼ ਤੋਂ ਫੰਡਿੰਗ ਮਿਲੀ ਸੀ।

Leave a Reply